ETV Bharat / state

ਜਲੰਧਰ ਵਿਖੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਟੂਰਨਾਮੈਂਟ ਦਾ ਹੋਇਆ ਆਗਾਜ਼ - 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਹੋ ਚੁੱਕੀ ਹੈ। ਟੂਰਨਾਮੈਂਟ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਇਸ ਮੌਕੇ ਬੋਲਦਿਆਂ ਸੁਰਜੀਤ ਹਾਕੀ ਸੋਸਾਇਟੀ ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਣਾ ਦਿੱਤੀ।

Olympian Surjit Singh hockey tournament, hockey tournament in Jalandhar
ਜਲੰਧਰ ਵਿਖੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਟੂਰਨਾਮੈਂਟ ਦਾ ਹੋਇਆ ਆਗਾਜ਼
author img

By

Published : Oct 28, 2022, 9:19 AM IST

Updated : Oct 28, 2022, 9:38 AM IST

ਜਲੰਧਰ: ਸ਼ਹਿਰ ਵਿੱਚ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਹੋ ਗਈ ਹੈ। ਆਰਮੀ ਗਰੀਨ ਨੇ ਸੀਆਰਪੀਐਫ ਦਿੱਲੀ ਨੂੰ 2-1 ਦੇ ਫਰਕ ਨਾਲ ਹਰਾ ਕੇ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿੱਚ ਜੇਤੂ ਆਗਾਜ਼ ਕੀਤਾ। ਪਹਿਲੇ ਦਿਨ ਦੇ ਬਾਕੀ ਮੈਚਾਂ ਵਿੱਚ ਭਾਰਤੀ ਨੇਵੀ, ਏਐਸਸੀ ਅਤੇ ਕੈਗ ਦਿੱਲੀ ਨੇ ਆਪਣੇ ਆਪਣੇ ਮੈਚ ਜਿੱਤ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕਰ ਲਿਆ। ਟੂਰਨਾਮੈਂਟ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਉਦਘਾਟਨ ਸਮੇਂ ਉਨ੍ਹਾਂ ਵਲੋਂ ਕੇਕ ਵੀ ਕੱਟਿਆ ਗਿਆ ਅਤੇ ਜੇਤੂ ਟਰਾਫੀ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਉਨ੍ਹਾਂ ਟੀਮਾਂ ਨਾਲ ਜਾਣ ਪਛਾਣ ਵੀ ਕੀਤੀ।

ਇਸ ਮੌਕੇ ਬੋਲਦਿਆਂ ਸੁਰਜੀਤ ਹਾਕੀ ਸੋਸਾਇਟੀ ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਣਾ ਦਿੱਤੀ। ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ ਕੀਤੀ। ਉਦਘਾਟਨੀ ਮੈਚ ਸੀਆਰਪੀਐਫ ਦਿੱਲੀ ਅਤੇ ਆਰਮੀ ਗਰੀਨ ਦਰਮਿਆਨ ਤੇਜ਼ ਗਤੀ ਨਾਲ ਖੇਡਿਆ ਗਿਆ। ਖੇਡ ਦੇ 17ਵੇਂ ਮਿੰਟ ਵਿੱਚ ਸੀਆਰਪੀਐਫ ਦੇ ਸ਼ਰਨਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਸੀਆਰਪੀਐਫ 1-0 ਨਾਲ ਅਗੇ ਸੀ।

ਜਲੰਧਰ ਵਿਖੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਟੂਰਨਾਮੈਂਟ ਦਾ ਹੋਇਆ ਆਗਾਜ਼

ਖੇਡ ਦੇ ਤੀਜੇ ਕਵਾਰਟਰ ਦੇ 48ਵੇਂ ਮਿੰਟ ਵਿੱਚ ਆਰਮੀ ਗਰੀਨ ਦੇ ਸਿਮਰਨਦੀਪ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਖੇਡ ਦੇ ਆਖਰੀ ਕਵਾਰਟਰ ਦੇ 57ਵੇਂ ਮਿੰਟ ਅਤੇ 59ਵੇਂ ਮਿੰਟ ਵਿੱਚ ਆਰਮੀ ਗਰੀਨ ਦੇ ਜੋਬਨਪ੍ਰੀਤ ਸਿੰਘ ਨੇ ਲਗਾਤਾਰ ਦੋ ਮੈਦਾਨੀ ਗੋਲ ਕਰਕੇ ਸਕੋਰ 3-1 ਕਰਕੇ ਮੈਚ ਆਪਣੇ ਨਾਂਅ ਕਰਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਨਾਕ ਆਊਟ ਦੌਰ ਦੇ ਮੈਚ ਵਿੱਚ ਭਾਰਤੀ ਨੇਵੀ ਮੁੰਬਈ ਨੇ ਕੋਰ ਆਫ ਸਿੰਗਨਲਜ਼ ਜਲੰਧਰ ਨੂੰ ਸਖਤ ਮੁਕਾਬਲੇ ਮਗਰੋਂ 4-3 ਨਾਲ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ।

ਭਾਰਤੀ ਨੇਵੀ ਵਲੋਂ ਪਲਨਗੱਪਾ ਨੇ, ਕੁਲਦੀਪ ਨੇ, ਅੰਜਿਕੇ ਯਾਦਵ ਅਤੇ ਪ੍ਰਸ਼ਾਂਤ ਨੇ ਗੋਲ ਕੀਤੇ ਜਦਕਿ ਸਿੰਗਨਲਜ਼ ਵਲੋਂ ਅਕਸ਼ੇ ਦੂਬੇ ਨੇ ਦੋ ਅਤੇ ਰਜਨੀਸ਼ ਕੁਮਾਰ ਨੇ ਗੋਲ ਕੀਤੇ। ਨਾਕ ਆਊਟ ਦੌਰ ਦੇ ਇਕ ਹੋਰ ਮੈਚ ਵਿਚ ਏਐਸਸੀ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 2-1 ਦੇ ਫਰਕ ਨਾਲ ਹਰਾ ਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਜੇਤੂ ਟੀਮ ਵਲੋਂ ਮਨਮੀਤ ਸਿੰਘ ਨੇ ਦੋਵੇਂ ਗੋਲ ਕੀਤੇ ਜਦਕਿ ਆਰਸੀਐਫ ਵਲੋਂ ਇਕ ਗੋਲ ਕਰਨਪਾਲ ਸਿੰਘ ਨੇ ਗੋਲ ਕੀਤਾ। ਨਾਕ ਆਊਟ ਦੌਰ ਦੇ ਤੀਜੇ ਮੈਚ ਵਿੱਚ ਕੈਗ ਦਿੱਲੀ ਨੇ ਈਐਮਈ ਜਲੰਧਰ ਨੂੰ 3-0 ਨਾਲ ਮਾਤ ਦੇ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਜੇਤੂ ਟੀਮ ਵਲੋਂ ਮਰੇਸ਼ਵਰਨ ਨੇ, ਅਨੁਲ ਹੱਕ ਨੇ ਅਤੇ ਵੈਕਟੇਸ਼ ਤੇਲਗੂ ਨੇ ਗੋਲ ਕੀਤੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਦੇ ਹਰ ਪਾਸੇ ਚਰਚੇ, ਵਿਕਾਸ ਕਾਰਜਾਂ ਨੂੰ ਲੈ ਕੇ ਬਣਿਆ ਮਿਸਾਲ

Last Updated : Oct 28, 2022, 9:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.