ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਲਿਆ ਹੈ ਕਿ ਪ੍ਰੈਟਰੋਲ-ਡੀਜਲ ਤੇ ਗੈਸ ਦੇ ਵੱਧ ਰਹੇਂ ਕਿਮਤਾਂ ਨੂੰ ਲੈ ਕੇ 15 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਇੱਕ ਵਜੇ ਤੱਕ ਰੇਲਵੇ ਸਟੇਸ਼ਨਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ।
ਇਸ ਦੇ ਚੱਲਦਿਆਂ ਫਿਲੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਨਰਲ ਸਕੱਤਰ ਵੱਲੋਂ ਪਿੰਡ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਵੀ ਇਸ ਧਰਨੇ ਪ੍ਰਦਰਸ਼ਨ ਵਿੱਚ ਫਿਲੌਰ ਦੇ ਰੇਲਵੇ ਸਟੇਸ਼ਨ ਤੇ ਆਉਣ ਅਤੇ ਕਿਸਾਨਾਂ ਦਾ ਵੱਧ ਚੜ੍ਹ ਕੇ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸਾਥ ਦੇਣ।
ਇਸ ਮੌਕੇ ਕਿਸਾਨਾਂ ਆਗੂ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਸ਼ਾਂਤੀਮਈ ਰੇਲਵੇ ਸਟੇਸ਼ਨ ਦੇ ਬਾਹਰ ਕੀਤਾ ਜਾਵੇਗਾ। ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ: ਪਿਛਲੇ 24 ਘੰਟਿਆਂ 'ਚ 1,501 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ
ਉਨ੍ਹਾਂ ਨੇ ਕਿਹਾ ਕਿ ਸਰਕਾਰ ਜਿਹੜੀ ਦਿਨੋਂ ਦਿਨ ਮਹਿੰਗਾਈ ਕਰ ਰਹੀ ਹੈ ਪੈਟਰੋਲ ਅਤੇ ਡੀਜ਼ਲ ਦੇ ਕੀਮਤਾਂ ਵੱਧਾ ਦਿੱਤੀਆਂ ਹਨ ਅਤੇ ਗੈਸ ਵੀ ਕਾਫ਼ੀ ਮਹਿੰਗੀ ਹੋ ਚੁੱਕੀ ਹੈ। ਇਸ ਕਰਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਸਾਰੇ ਇਸ ਧਰਨੇ ਪ੍ਰਦਰਸ਼ਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।