ETV Bharat / state

ਜਲੰਧਰ 'ਚ ਤੀਜੇ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਵਿਧਾਨ ਸਭਾ ਹਲਕਾ ਫਿਲੌਰ ਤੋਂ ਇੱਕ, ਨਕੋਦਰ ਤੋਂ ਦੋ, ਸ਼ਾਹਕੋਟ ਤੋਂ ਇੱਕ, ਕਰਤਾਰਪੁਰ ਤੋਂ ਤਿੰਨ, ਜਲੰਧਰ ਪੱਛਮੀ ਤੋਂ ਤਿੰਨ, ਜਲੰਧਰ ਉੱਤਰੀ ਤੋਂ ਇੱਕ ਅਤੇ ਜਲੰਧਰ ਛਾਉਣੀ ਤੋਂ ਇੱਕ ਉਮੀਦਵਾਰ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਆਪਣੇ ਕਾਗਜ਼ ਦਾਖ਼ਲ ਕੀਤੇ ਗਏ ਹਨ।

ਜਲੰਧਰ 'ਚ ਤੀਜੇ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਜਲੰਧਰ 'ਚ ਤੀਜੇ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
author img

By

Published : Jan 28, 2022, 7:57 PM IST

ਜਲੰਧਰ: ਵਿਧਾਨਸਭਾ ਚੋਣਾਂ ਦੇ ਚੱਲਦੇ ਅਲਗ-ਅਲਗ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ। ਜ਼ਿਲ੍ਹਾ ਦੇ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਤੀਜੇ ਦਿਨ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਇੱਕ, ਨਕੋਦਰ ਤੋਂ ਦੋ, ਸ਼ਾਹਕੋਟ ਤੋਂ ਇੱਕ, ਕਰਤਾਰਪੁਰ ਤੋਂ ਤਿੰਨ, ਜਲੰਧਰ ਪੱਛਮੀ ਤੋਂ ਤਿੰਨ, ਜਲੰਧਰ ਉੱਤਰੀ ਤੋਂ ਇੱਕ ਅਤੇ ਜਲੰਧਰ ਛਾਉਣੀ ਤੋਂ ਇੱਕ ਉਮੀਦਵਾਰ ਵੱਲੋਂ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਆਪਣੇ ਕਾਗਜ਼ ਦਾਖ਼ਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਮਾਜਿਕ ਸੰਘਰਸ਼ ਪਾਰਟੀ ਦੀ ਹਰਵਿੰਦਰ ਕੌਰ, ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰਤਾਪ ਸਿੰਘ ਤੇ ਨਵਜੀਤ ਕੌਰ, ਸ਼ਾਹਕੋਟ ਤੋਂ ਬਹੁਜਨ ਸਮਾਜ ਪਾਰਟੀ ਦੇ ਸੁਖਦੇਵ ਅਤੇ ਕਰਤਾਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਤੇ ਮਨਜੀਤ ਕੁਮਾਰੀ ਅਤੇ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਇਸੇ ਤਰ੍ਹਾਂ ਜਲੰਧਰ ਪੱਛਮੀ ਤੋਂ ਅਨਿਲ ਕੁਮਾਰ ਤੇ ਰਵੀ ਮੋਹਨ ਨੇ ਬਹੁਜਨ ਸਮਾਜ ਪਾਰਟੀ ਵੱਲੋਂ ਤੇ ਨੀਲਮ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਹਨ। ਜਦਕਿ ਜਲੰਧਰ ਉੱਤਰੀ ਤੋਂ ਦੀਪਕ ਕੰਬੋਜ ਅਤੇ ਜਲੰਧਰ ਛਾਉਣੀ ਤੋਂ ਸਤਨਾਮ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ ਹਨ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।

ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵਿਵਾਦਾਂ 'ਚ ਘਿਰੇ ਸਿੱਧੂ : ਵੱਡੀ ਭੈਣ ਨੇ ਲਗਾਏ ਇਲਜ਼ਾਮ, ਵਿਰੋਧੀਆਂ ਨੇ ਸਾਧੇ ਨਿਸ਼ਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.