ETV Bharat / state

ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, 2 ਜ਼ਖ਼ਮੀ

ਜਲੰਧਰ ਛਾਉਣੀ ਦੇ ਦਕੋਹਾ ਫਾਟਕ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 1 ਨੌਜਵਾਨ ਦੀ ਮੌਤ ਹੋ ਗਈ ਹੈ ਤੇ 2 ਜ਼ਖ਼ਮੀ ਹੋਏ ਹਨ।

author img

By

Published : Sep 5, 2020, 5:55 PM IST

ਫ਼ੋਟੋ
ਫ਼ੋਟੋ

ਜਲੰਧਰ: ਬੀਤੀ ਦੇਰ ਰਾਤ ਨੂੰ ਜਲੰਧਰ ਛਾਉਣੀ ਦੇ ਦਕੋਹਾ ਫਾਟਕ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਸੜਕ ਹਾਦਸਾ 2 ਮੋਟਰ ਸਾਈਕਲ ਤੇ ਇੱਕ ਕਾਰ ਵਿਚਕਾਰ ਹੋਇਆ ਹੈ। ਜਿੱਥੇ ਪਿਛੋਂ ਆਉਂਦੀ ਕਾਰ ਨੇ ਇੱਕ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ।

ਵੀਡੀਓ

ਇਸ ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ ਤੇ ਦੋ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਐਸਐਚਓ ਰਾਮਪਾਲ ਨੇ ਦੱਸਿਆ ਕਿ ਦੋ ਮੋਟਰਸਾਈਕਲ ਅਤੇ ਇੱਕ ਕਾਰ ਦਾ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਦੇ ਨਾਲ ਜ਼ਖ਼ਮੀ ਹੋਏ। ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਨੂੰ ਲੋਕਾਂ ਨੇ ਫੜਨ ਦੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕ ਮੌਕੇ ਉੱਤੇ ਫਰਾਰ ਹੋ ਗਿਆ। ਕਾਰ ਚਾਲਕ ਨੂੰ ਫੜਨ ਦੇ ਲਈ ਕਾਰ ਦਾ ਨੰਬਰ ਦੇ ਕੇ ਵਾਇਰਲੈੱਸ ਕਰਵਾ ਦਿੱਤਾ ਗਿਆ ਹੈ। ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.