ਜਲੰਧਰ: ਪਠਾਨਕੋਟ ਬਾਈਪਾਸ ਦੇ ਸ੍ਰੀਮਨ ਹਸਪਤਾਲ ਦੇ ਨੇੜੇ ਆਦਮਪੁਰ ਮੇਨ ਹਾਈਵੇ (Main Highway) ‘ਤੇ ਇੱਕ ਭਿਆਨਕ ਸੜਕ ਹਾਦਸਾ (Road accident) ਵਾਪਰ ਗਿਆ ਹੈ। ਜਿੱਥੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ (death) ਹੋ ਗਈ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ 2 ਵਿਅਕਤੀ ਸਵਾਰ ਹੋ ਕੇ ਜਾ ਰਹੇ ਸਨ। ਕਿ ਉਹ ਅਚਾਨਕ ਟਰੱਕ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਦੂਜੇ ਵਿਅਕਤੀ ਨੂੰ ਮਾਮੂਲੀ ਹੀ ਸੱਟਾਂ ਲੱਗੀਆਂ ਹਨ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਹਾਦਸੇ ਦੇ ਜ਼ਖ਼ਮੀ (Injured) ਅਹਿਮਦ ਹੁਸੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੱਛੋ ਆ ਰਹੇ ਟੱਰਕ ਨੇ ਟੱਕਰ ਮਾਰੀ ਹੈ। ਜਿਸ ਤੋਂ ਬਾਅਦ ਇਹ ਦੋਵੇਂ ਡਿੱਗ ਪਏ ਅਤੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ (death) ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਬਿਹਾਰ ਦਾ ਰਹਿਣਾ ਵਾਲਾ ਸੀ। ਜੋ ਇੱਥੇ ਮਜ਼ਦੂਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਪਛਾਣ ਸਰਫਰਾਜ ਆਲਮ ਵਜੋ ਹੋਈ ਹੈ। ਜੋ ਜਲੰਧਰ ਦੇ ਕਾਲਾ ਬੱਕਰ ਮਾਹੌਲੇ ਵਿੱਚ ਰਹਿੰਦਾ ਸੀ।
ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਬਾਰੇ ਜਾਣਕਾਰੀ ਦਿੰਦੇ ਜਾਂਚ ਅਫ਼ਸਰ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਦਕਿ ਟਰੱਕ ਘਟਨਾ ਵਾਲੀ ਥਾਂ ‘ਤੇ ਹੀ ਖੜ੍ਹਾ ਹੈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਵਿੱਚ ਪੋਸਟਮਾਰਟਮ (Postmortem) ਦੇ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ (Postmortem) ਹੋਣ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਟਰੱਕ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਹੁਣ ਸਵਾਲ ਇਹ ਹੈ ਕਿ ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਇਨ੍ਹਾਂ ਸੜਕ ਹਾਦਸਿਆ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ (Government of Punjab) ਜਾ ਪੰਜਾਬ ਪੁਲਿਸ (Punjab Police) ਕੀ ਯਤਨ ਕਰੇਗੀ। ਇਹ ਦੇਖਣਾ ਹੋਵੇਗਾ। ਕਿਉਂਕਿ ਇਨ੍ਹਾਂ ਹਾਦਸਿਆਂ ‘ਤੇ ਰੋਕ ਲਗਾਉਣ ਦੇ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਖ਼ਾਸ ਨੀਤੀਆ ਬਣਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਨੂੰ ਕੈਨੇਡਾ ਤੋਂ ਮਿਲੀ ਧਮਕੀ, ਗੈਂਗਸਟਰ ਨੇ ਦਿੱਤੀ ਵੱਡੀ ਚਿਤਾਵਨੀ