ਜਲੰਧਰ: ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਇਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ। ਰਾਹਗੀਰਾਂ ਅਤੇ ਪੁਲੀਸ ਨੇ ਕਾਰ ਚਾਲਕ ਨੂੰ ਸਿਵਲ ਹਸਪਤਾਲ ਵਿੱਚ ਲੈ ਕੇ ਗਏ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਕਾਰ ਚਾਲਕ ਦੀ ਪਹਿਚਾਣ ਬਲਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਮੁਹੱਲਾ ਕਾਦੀਆਂ ਵਜੋਂ ਹੋਈ ਹੈ।
ਇਸ ਬਾਰੇ ਮ੍ਰਿਤਕ ਦੇ ਭਰਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਹੈ ਅਤੇ ਉਹ ਸਾਹਨੇਵਾਲ ਇੰਟੈਲੀਜੈਂਸ ਬਿਊਰੋ ਦੇ ਏਅਰਪੋਰਟ 'ਤੇ ਤਾਇਨਾਤ ਹੈ।ਭਰਾ ਦਾ ਕਹਿਣਾ ਹੈ ਕਿ ਉਹ ਆਪਣੀ ਡਿਊਟੀ ਤੋਂ ਆਪਣੇ ਘਰ ਵਾਪਿਸ ਆ ਰਿਹਾ ਸੀ ਕਿ ਰਸਤੇ ਵਿਚ ਇਹ ਸੜਕ ਦੁਰਘਟਨਾ ਹੋ ਗਈ।ਜਿਸ ਵਿੱਚ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਉਥੇ ਪਹੁੰਚੀ ਤਾਂ ਟਰੱਕ ਡਰਾਈਵਰ ਉਥੋਂ ਫਰਾਰ ਹੋ ਚੁੱਕਾ ਸੀ ਪਰ ਉਨ੍ਹਾਂ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗਿ੍ਫ਼ਤਾਰ ਕਰ ਮਾਮਲਾ ਦਰਜ ਕਰ ਕੇ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:IMA ਦੇ ਸਾਬਕਾ ਪ੍ਰਧਾਨ ਪਦਮ ਸ਼੍ਰੀ ਡਾ. ਕੇਕੇ ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ