ਜਲੰਧਰ: ਕੋਰੋਨਾ ਤੋਂ ਲੋਕਾਂ ਦੀ ਸੁਰੱਖਿਆ ਲਈ ਗਰਮੀ ਵਿੱਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਸਬਜ਼ੀ ਮੰਡੀ ਐਸੋਸੀਏਸ਼ਨ ਵੱਲੋਂ ਫ਼ਲ ਵੰਡੇ ਗਏ ਹਨ। ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਇਲਾਕਿਆਂ ਅਤੇ ਨਾਕਿਆਂ 'ਤੇ ਲਗਾਇਆ ਹੋਇਆ ਹੈ।
ਇਸ ਦੇ ਨਾਲ ਹੀ ਜਲੰਧਰ ਦੀ ਸਬਜ਼ੀ ਮੰਡੀ ਅਤੇ ਉਸ ਦੇ ਨੇੜਲੇ ਇਲਾਕਿਆਂ ਵਿੱਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਸਬਜ਼ੀ ਮੰਡੀ ਐਸੋਸੀਏਸ਼ਨ ਵੱਲੋਂ ਫ਼ਲ ਦੇ ਪੈਕੇਟ ਵੰਡੇ ਗਏ ਹਨ।
ਇਸ ਮੌਕੇ ਨਿਊ ਸਬਜ਼ੀ ਮੰਡੀ ਦੇ ਪ੍ਰਧਾਨ ਇੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਫ਼ਲ ਦੇ ਪੈਕੇਟ ਵੰਡੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕਈ ਲੋਕਾਂ ਦੀ ਮਦਦ ਕੀਤੀ ਗਈ ਹੈ ਤੇ ਗਰਮੀ ਦੇ ਇਸ ਮੌਸਮ ਵਿੱਚ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਲਈ ਫਰੂਟ ਦੀ ਸੇਵਾ ਕੀਤੀ ਹੈ। ਇਸ ਦੇ ਨਾਲ ਹੀ ਏਸੀਪੀ ਓਮ ਪ੍ਰਕਾਸ਼ ਵੱਲੋਂ ਸਬਜ਼ੀ ਮੰਡੀ ਐਸੋਸੀਏਸ਼ਨ ਦਾ ਧੰਨਵਾਦ ਵੀ ਕੀਤਾ।