ETV Bharat / state

ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ, ਕਹੀਆਂ ਇਹ ਵੱਡੀਆਂ ਗੱਲਾਂ - Pargat Singh raises questions on Kejriwal

ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਵੱਲੋਂ ਸਿੱਖਿਆ ਦੇ ਮਸਲੇ ਨੂੰ ਲੈ ਕੇ ਭਖੇ ਵਿਵਾਦ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨਿਸ਼ਾਨੇ ਉੱਪਰ ਲਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਨਸੀਹਤ ਦਿੱਤੀ ਹੈ ਕਿ ਉਨ੍ਹਾਂ ਦਿੱਲੀ ਦੀ ਸਿੱਖਿਆ ਪ੍ਰਣਾਲੀ (Delhi education system) ਨੂੰ ਲੈ ਕੇ ਪੰਜਾਬ ਦੇ ਨਾਲ ਤੁਲਨਾ ਨਹੀਂ ਕਰਨੀ ਚਾਹੀਦੀ। ਨਵਜੋਤ ਸਿੰਘ ਸਿੱਧੂ (Navjot Singh Sidhu) ਮਸਲੇ ਨੂੰ ਲੈ ਕੇ ਵੀ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।

ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ
ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ
author img

By

Published : Nov 26, 2021, 3:30 PM IST

ਜਲੰਧਰ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਜਲੰਧਰ ਦੇ ਸਰਕਿਟ ਹਾਊਸ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਹਮਲਾ ਕਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਦਿੱਲੀ ਦੀ ਸਿੱਖਿਆ ਪ੍ਰਣਾਲੀ ਦੀ ਪੰਜਾਬ ਨਾਲ ਤੁਲਨਾ ਨਾ ਕਰਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦਿੱਲੀ ਵਿਚ 2600 ਬ੍ਰਿਟਿਸ਼ ਸਕੂਲ ਨੇ ਜਦਕਿ ਇਸ ਦੇ ਮੁਕਾਬਲੇ ਪੰਜਾਬ ਵਿੱਚ 19,000 ਸਕੂਲ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਵਿੱਚ ਦਸ ਸਕੂਲ ਵਧੀਆ ਬਣਾ ਕੇ ਉਨ੍ਹਾਂ ਦੇ ਸਿਰ ਦੇ ਉੱਤੇ ਪ੍ਰਚਾਰ ਕਰਨ ਦਾ ਕੰਮ ਫੜਿਆ ਹੋਇਆ ਹੈ। ਉਨ੍ਹਾਂ ਮੁਤਾਬਕ ਦਿੱਲੀ ਵਿੱਚ ਕਿਸੇ ਸਮੇਂ 22 ਕਰੋੜ ਰੁਪਇਆ ਹੀ ਪ੍ਰਚਾਰ ਲਈ ਰੱਖਿਆ ਜਾਂਦਾ ਸੀ ਪਰ ਅੱਜ ਅਰਵਿੰਦ ਕੇਜਰੀਵਾਲ ਵੱਲੋਂ 600 ਕਰੋੜ ਰੁਪਇਆ ਪ੍ਰਚਾਰ ਲਈ ਖਰਚਿਆ ਜਾ ਰਿਹਾ ਹੈ। ਪਰਗਟ ਸਿੰਘ (Pargat Singh) ਨੇ ਕੇਜਰੀਵਾਲ ਅਤੇ ਕੇਂਦਰ ਸਰਕਾਰ ਬਾਰੇ ਕਿਹਾ ਕਿ ਜੇਕਰ ਬੀਜੇਪੀ ਕੁਝ ਬੋਲੇ ਤਾਂ ਉਹ ਦੇਸ਼ ਭਗਤੀ ਹੈ ਅਤੇ ਅਰਵਿੰਦ ਕੇਜਰੀਵਾਲ ਜੋ ਕਰੇ ਉਹ ਈਮਾਨਦਾਰੀ ਤਾਂ ਬਾਕੀ ਪਾਰਟੀਆਂ ਕੀ ਦੇਸ਼ ਦੀ ਸੇਵਾ ਨਹੀਂ ਕਰ ਰਹੀਆਂ।

ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ

ਅਧਿਆਪਕਾਂ ਦੇ ਧਰਨੇ ਨੂੰ ਲੈ ਕੇ ਬੋਲੇ ਪਰਗਟ ਸਿੰਘ

ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਕਰੀਬ 19 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਣੀ ਹੈ ਪਰ ਇਨ੍ਹਾਂ ਵਿੱਚ ਬਣੇ ਹੋਏ ਧੜੇ ਅਤੇ ਕੋਰਟ ਵਿਚ ਚੱਲ ਰਹੇ ਕੇਸਾਂ ਕਰਕੇ ਇਸ ਵਿਚ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰਟ ਵੱਲੋਂ ਇਕ ਤਰੀਕ 29 ਨਵੰਬਰ ਦਿੱਤੀ ਗਈ ਹੈ ਅਤੇ ਦੂਸਰੀ ਦੋ ਦਸੰਬਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਕੋਰਟ ਵੱਲੋਂ ਫੈਸਲਾ ਆਉਂਦਾ ਹੈ ਤਾਂ ਇੰਨ੍ਹਾਂ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਇਕ ਹਫ਼ਤੇ ਵਿੱਚ ਪੂਰਾ ਕਰ ਦਿੱਤਾ ਜਾਏਗਾ।

ਸਿੱਧੂ ਵੱਲੋਂ ਸਰਕਾਰ ’ਤੇ ਚੁੱਕੇ ਸਵਾਲਾਂ ’ਤੇ ਪਰਗਟ ਸਿੰਘ ਦਾ ਪ੍ਰਤੀਕਰਮ

ਨਵਜੋਤ ਸਿੰਘ ਸਿੱਧੂ ਬਾਰੇ ਪਰਗਟ ਸਿੰਘ (Pargat Singh) ਦਾ ਜਵਾਬ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਦੇ ਖਿਲਾਫ਼ ਡਰੱਗ ਰਿਪੋਰਟ ਦੇ ਮੁੱਦੇ ’ਤੇ ਭੁੱਖ ਹੜਤਾਲ ਦੇ ਅਲਟੀਮੇਟਮ ’ਤੇ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਡਿਸਪਲਿਨ ਡੈਮੋਕ੍ਰੇਸੀ ਦੇ ਤਹਿਤ ਕੰਮ ਕਰਦੀ ਹੈ ਅਤੇ ਉਸ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਕੰਮਾਂ ਨੂੰ ਲੈ ਕੇ ਆਪਣੀ ਗੱਲ ਰੱਖਣ ਦਾ ਮਤਲਬ ਹੈ ਕਿ ਪਾਰਟੀ ਵਿੱਚ ਕਿੰਨੀ ਸਹੀ ਡੈਮੋਕ੍ਰੇਸੀ ਦੇ ਤਹਿਤ ਕੰਮ ਹੋ ਰਿਹਾ ਹੈ।

ਇਹ ਵੀ ਪੜ੍ਹੋ: '27 ਨਵੰਬਰ ਨੂੰ ਕੇਜਰੀਵਾਲ ਅਧਿਆਪਕਾਂ ਦੇ ਧਰਨੇ ’ਚ ਹੋਣਗੇ ਸ਼ਾਮਿਲ'

ETV Bharat Logo

Copyright © 2024 Ushodaya Enterprises Pvt. Ltd., All Rights Reserved.