ਜਲੰਧਰ: ਆਦਮਪੁਰ ਤੋਂ ਅਕਾਲੀ ਵਿਧਾਇਕ ਨੇ ਆਪਣੇ ਨਿਵਾਸ ਸਥਾਨ ’ਤੇ ਇੰਟਰਵਿਊ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਅਕਾਲੀ ਦਲ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਦਮ ’ਤੇ ਜਨਤਾ ’ਚ ਜਾਵੇਗੀ।
ਵਿਧਾਇਕ ਪਵਨ ਟੀਨੂੰ ਨੇ ਭਗਵੰਤ ਮਾਨ ਦੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਦੇ ਬਿਆਨ ’ਤੇ ਕਿਹਾ ਕਿ ਮਾਨ ਕੋਈ ਜੋਤਸ਼ੀ ਨਹੀਂ ਹੈ ਕਿ ਜੋ ਉਹ ਕਹੇਗਾ ਉਹੀ ਸੱਚ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ ਜਿਸ ਨੇ ਸਾਬਿਤ ਕੀਤਾ ਹੈ ਕਿ ਜੋ ਵਾਅਦੇ ਉਨ੍ਹਾਂ ਦੀ ਪਾਰਟੀ ਦੁਆਰਾ ਕੀਤੇ ਸਨ ਉਹ ਪੂਰੇ ਵੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਤਰ੍ਹਾਂ ਗੱਪ ਨਹੀਂ ਮਾਰੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਡਿਪਟੀ ਮੁੱਖ ਮੰਤਰੀ ਦਲਿਤ ਵਰਗ ਦਾ ਹੋਵੇਗਾ ਤਾਂ ਇਹ ਵਾਅਦਾ ਵੀ ਜ਼ਰੂਰ ਪੂਰਾ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਕੁਝ ਵੀ ਨਹੀਂ ਹੈ ਮੁੱਖ ਮੰਤਰੀ ਦਾ ਚਿਹਰਾ ਅਤੇ ਨਾ ਹੀ ਕੋਈ ਲੀਡਰ । ਉਨ੍ਹ ਕਿਹਾ ਕਿ ਭਗਵੰਤ ਮਾਨ ਤਾਂ ਆਪਣੀ ਮਾਤਾ ਦੀ ਝੂਠੀ ਸਹੂੰ ਖਾ ਕੇ ਮੁੱਕਰ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕਿਸੇ ਗੰਭੀਰ ਨੇਤਾ ਦੇ ਸਬੰਧ ’ਚ ਹੀ ਗੱਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਦੌਰਾਨ ਸੱਠ ਪ੍ਰਤੀਸ਼ਤ ਵੋਟਾਂ ਪਈਆਂ ਤੇ ਉਹ ਕਾਂਗਰਸ ਪਾਰਟੀ ਤੋਂ ਸਿਰਫ਼ ਇੱਕ ਪ੍ਰਤੀਸ਼ਤ ਵੋਟ ਤੋਂ ਹੀ ਪਿੱਛੇ ਰਹੇ। ਪਰ ਹੁਣ ਅਕਾਲੀ ਦਲ ਨੇ ਉਹ ਫਰਕ ਪਾਰ ਕਰ ਲਿਆ ਹੈ ਅਤੇ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵਗੀ।