ਜਲੰਧਰ: ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵੀਰਵਾਰ ਨੂੰ ਉਹ ਆਪਣੇ ਸ਼ਹਿਰ ਪੁੱਜੇ। ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇੱਕ ਪਾਸੇ ਜਿੱਥੇ ਸਟੇਸ਼ਨ 'ਤੇ ਚੌਧਰੀ ਸੰਤੋਖ ਸਿੰਘ ਦਾ ਸਵਾਗਤ ਕੀਤਾ ਗਿਆ ਉੱਥੇ ਹੀ ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਲੈ ਕੇ ਉਨ੍ਹਾਂ ਦੇ ਘਰ ਤੱਕ ਇੱਕ ਰੋਡ ਸ਼ੋਅ ਕੱਢਿਆ ਗਿਆ।
ਜ਼ਿਕਰਯੋਗ ਹੈ ਕਿ ਚੌਧਰੀ ਸੰਤੋਖ ਸਿੰਘ ਨੂੰ ਦੂਜੀ ਵਾਰ ਕਾਂਗਰਸ ਨੇ ਜਲੰਧਰ ਤੋਂ ਆਪਣਾ ਲੋਕ ਸਭਾ ਉਮੀਦਵਾਰ ਚੁਣਿਆ ਹੈ। ਪਿਛਲੀ ਵਾਰ ਚੌਧਰੀ ਸੰਤੋਖ ਸਿੰਘ ਨੇ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ ਅਤੇ ਉਹ ਇਸ ਸਮੇਂ ਵੀ ਜਲੰਧਰ ਦੇ ਮੌਜੂਦਾ ਸਾਂਸਦ ਹਨ।