ਜਲੰਧਰ: ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਧਵਲੇ ਨੇ 15 ਮਾਰਚ ਤੋਂ ਲੈ ਕੇ 28 ਮਾਰਚ ਤੱਕ ਕਿਸਾਨੀ ਸੰਘਰਸ਼ ਨੂੰ ਤਿੱਖਾ ਕਰਨ, ਮੋਦੀ ਸਰਕਾਰ ਦੀ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਵਿਰੋਧ ਲਈ, ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਐੱਮ.ਐੱਸ.ਪੀ. ਦੀ ਗਾਰੰਟੀ ਲਈ ਕਾਨੂੰਨ ਬਣਾਉਣ, ਵੱਧ ਰਹੀ ਮਹਿੰਗਾਈ ਤੇ ਭ੍ਰਿਸ਼ਟਾਚਾਰ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਪ੍ਰੈੱਸ ਕਾਨਫਰੰਸ ਕੀਤੀ।
ਇਹ ਵੀ ਪੜੋ: ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ 'ਚੋਂ ਕੁੜੀਆਂ ਨੇ ਕੀਤੀ ਮੁੜ ਭੱਜਣ ਦੀ ਕੋਸ਼ਿਸ਼
ਇਸ ਦੌਰਾਨ ਅਸ਼ੋਕ ਧਵਲੇ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਆਲ ਇੰਡੀਆ ਕਿਸਾਨ ਸਭਾ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ’ਚ ਵੱਧ ਰਹੀ ਮਹਿੰਗਾਈ, ਪੈਟਰੋਲ-ਡੀਜ਼ਲ ਕੀਮਤਾਂ ’ਚ ਬੇਸ਼ੁਮਾਰ ਵਾਧਾ, ਭਿ੍ਰਸ਼ਟਾਚਾਰ, ਟਰੇਡ ਯੂਨੀਅਨਾਂ ਵੱਲੋਂ ਬੈਂਕਾਂ ਦੇ ਰਲੇਵੇਂ ਤੇ ਨਿੱਜੀਕਰਨ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਕੇ ਤਿੱਖਾ ਸੰਘਰਸ਼ ਵਿੱਢਣ ਤੇ ਹੜਤਾਲ ਕਰਨ ਲਈ ਪ੍ਰੋਗਰਾਮ ਦਿੱਤੇ ਗਏ ਹਨ।
ਪ੍ਰੋਗਰਾਮ ਤਹਿਤ 15 ਮਾਰਚ ਨੂੰ ਦੇਸ਼ ਭਰ ’ਚ ਪੈਟਰੋਲ ਦੀਆਂ ਦਿਨ ਪ੍ਰਤੀ ਦਿਨ ਵੱਧ ਰਹੀਆਂ ਕੀਮਤਾਂ ਕਾਰਨ ਹੜਤਾਲ, 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਘਰ-ਘਰ ਪਹੁੰਚਾ ਕੇ ਦੇਸ਼ ’ਚ ਸਾਮਾਰਜ ਵਿਰੁੱਧ ਮੁਹਿੰਮ ਬਣਾ ਕੇ ਮੋਦੀ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰਨਾ, 26 ਮਾਰਚ ਨੂੰ ਕਿਸਾਨ ਜਥੇਬੰਦੀਆਂ ਨੇ ਟਰੇਡ ਯੂਨੀਅਨਾਂ ਨਾਲ ਸਾਂਝੇ ਰੂਪ ’ਚ ਦੇਸ਼ ਵਿਆਪੀ ਹੜਤਾਲ ਤੇ 28 ਮਾਰਚ ਨੂੰ ਹੋਲੀ ਵਾਲੇ ਦਿਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਤੋਂ ਇਲਾਵਾ ਦੇਸ਼ ਭਰ ’ਚ ਹੋਲੀ ਮਨਾਈ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਬਰੂਹਾ ’ਤੇ ਕਿਸਾਨਾਂ ਨੂੰ 106 ਦਿਨ ਤੋਂ ਉੱਪਰ ਹੋ ਗਏ ਹਨ, ਜਿਸ ’ਚ 280 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਹਨ ਤੇ ਜਿਨ੍ਹਾਂ ’ਚੋਂ ਕਾਫ਼ੀ ਕਿਸਾਨਾਂ ਨੇ ਲਿਖਤੀ ਪੱਤਰ ਲਿਖ ਕੇ ਜਾਨਾਂ ਗਵਾਉਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਨਾਂ ਕਰਨਾਂ ਦੱਸਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਸ਼ਵ ਵਪਾਰ ਸੰਗਠਨ ਤੇ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਅਮਰੀਕਾ ’ਚ ਫ਼ੇਲ੍ਹ ਹੋਏ ਖੇਤੀ ਪ੍ਰੋਜੈਕਟ ਨੂੰ ਦੇਸ਼ ਭਰ ’ਚ ਲਾਗੂ ਕਰਕੇ ਕਿਸਾਨਾਂ ਦੀ ਜ਼ਮੀਨ ਤੇ ਖੇਤੀ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਥਾਂ ’ਚ ਸੌਂਪਣ ਜਾ ਰਹੀ ਹੈ, ਉਸ ਨੂੰ ਦੇਸ਼ ਦੇ ਕਿਸਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜੋ: ਅੰਮ੍ਰਿਤਸਰ ਕੇਂਦਰੀ ਜੇਲ੍ਹ ਬਰੇਕ ਕਾਂਡ ਦਾ ਤੀਸਰਾ ਦੋਸ਼ੀ ਚੜ੍ਹਿਆ ਪੁਲਿਸ ਅੜਿੱਕੇ