ਜਲੰਧਰ: ਬੀਤੇ ਦਿਨੀਂ ਲੁਧਿਆਣਾ ਦੇ ਹਲਕਾ ਸਾਹਨੇਵਾਲ ਵਿੱਚ ਕਿਸਾਨਾਂ ਨੇ ਖੇਤੀਬਾੜੀ ਮਹਿਕਮੇ ਦੀ ਟੀਮ 'ਤੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮ ਕਿਸਾਨ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਵਿਰੋਧ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜਲਧੰਰ ਦੇ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਮਹਿਕਮੇ ਦੇ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਗਏ, ਜਿਸ ਦੌਰਾਨ ਕਿਸਾਨ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਪਰ ਸਰਕਾਰ ਮੁਲਜ਼ਮ ਕਿਸਾਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਲਿਆ ਰਹੀ। ਧਰਨਾਕਾਰੀਆਂ ਨੇ ਕਿਹਾ ਕਿ ਖੇਤੀਬਾੜੀ ਮਹਿਕਮਾ ਮੁੱਖ ਮੰਤਰੀ ਕੋਲ ਹੈ ਪਰ ਮੁੱਖ ਮੰਤਰੀ ਹਾਲੇ ਤੱਕ ਇਸ ਮਾਮਲੇ ਨੂੰ ਲੈ ਕੇ ਕੋਈ ਪ੍ਰਤੀਕਿਰਆ ਨਹੀਂ ਦਿੱਤੀ।
ਧਰਨਾਕਾਰੀਆਂ ਨੇ ਕਿਹਾ ਕਿ ਜਲਦ ਤੋਂ ਜਲਦ ਮੁਲਜ਼ਮ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਜਦੋਂ ਤੱਕ ਮੁਜ਼ਲਮ ਕਿਸਾਨ ਨੁੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਉਹ ਕਲਮ ਛੋੜ ਹੜਤਾਲ 'ਤੇ ਹੀ ਰਹਿਣਗੇ। ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਜਿਨ੍ਹਾਂ ਸਮਾਂ ਮੁਲਜ਼ਮ ਵਿਰੁੱਧ ਗ੍ਰਿਫ਼ਤਾਰ ਨਹੀਂ ਕਰਦੀ, ਉਨ੍ਹਾਂ ਸਮਾਂ ਅਸੀਂ ਕਿਸਾਨਾਂ ਨੂੰ ਸਿਰਫ਼ ਸਲਾਹਕਾਰ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ ਅਤੇ ਸਰਕਾਰ ਦੇ ਬਾਕੀ ਸਾਰੇ ਕੰਮ ਬੰਦ ਰੱਖੇ ਜਾਣਗੇ।
ਤੁਹਾਨੂੰ ਦੱਸ ਦਈਏ ਕਿ 8 ਜੂਨ ਹਲਕਾ ਸਾਹਨੇਵਾਲ ਵਿੱਚ ਪੈਂਦੇ ਪਿੰਡ ਬੌਕੜਾ ਵਿੱਚ ਖੇਤੀਬਾੜੀ ਮਹਿਕਮੇ ਦੀ ਕਿਸਾਨ ਨੂੰ ਅਗੇਤਾ ਝੋਨਾ ਲਗਾਉਣ ਤੋਂ ਰੋਕਣ ਲਈ ਗਈ ਸੀ। ਇਸ ਦੌਰਾਨ ਕਿਸਾਨ ਨੇ ਮਹਿਕਮੇ ਦੀ ਟੀਮ 'ਤੇ ਕਹੀ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮਹਿਕਮੇ ਦਾ ਅਫ਼ਸਰ ਹੁਸਨਪ੍ਰੀਤ ਸਿੰਘ ਬਰਾੜ ਅਤੇ ਨਿਧੀ ਚੌਧਰੀ ਦੇ ਸੱਟਾਂ ਮਾਰੀਆਂ ਸਨ। ਇਸ ਹਮਲੇ 'ਚ ਹੁਸਨਪ੍ਰੀਤ ਬਰਾੜ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਨ੍ਹਾਂ ਦੀ ਨਿੱਜੀ ਗੱਡੀ ਦੀ ਭੰਨਤੋੜ ਕੀਤੀ। ਇਸ ਵਿੱਚ