ਜਲੰਧਰ: ਜ਼ਿਲ੍ਹਾ ਜਲੰਧਰ ਦੇ ਡੋਲਫਿਨ ਹੋਟਲ ਦੇ ਪਿੱਛੇ ਪੈਂਦੇ ਮੁਹੱਲੇ ਵਿਖੇ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਮੱਸਿਆ ਆ ਰਹੀ ਹੈ ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦਰਮਿਆਨ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਸੜਕ 'ਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ 3-3 ਦਿਨਾਂ ਬਾਅਦ ਪਾਣੀ ਆਉਂਦਾ ਹੈ ਤੇ ਇਨ੍ਹਾਂ ਦਿਨਾਂ ਵਿੱਚ ਜਿੱਥੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਵਾਰ-ਵਾਰ ਹੱਥ ਧੋਣ ਦੀ ਜ਼ਰੂਰਤ ਹੈ, ਉੱਥੇ ਇਸ ਮੁੁਹੱਲੇ ਵਿੱਚ ਪਾਣੀ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਆਪਣੇ ਕੌਂਸਲਰ ਨੂੰ ਕਿਹਾ ਗਿਆ ਹੈ ਪਰ ਕੋਈ ਵੀ ਉਨ੍ਹਾਂ ਦਾ ਸਾਰ ਨਹੀਂ ਲੈਂਦਾ, ਜਿਸ ਤੋਂ ਬਾਅਦ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੌਕੇ ਥਾਣਾ ਨੰਬਰ 2 ਦੇ ਸਬ ਇੰਸਪੈਕਟਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਆ ਕੇ ਲੋਕਾਂ ਨੂੰ ਸਮਝਿਆ ਗਿਆ ਤੇ ਬੰਦ ਕੀਤੇ ਗਏ ਰਸਤਿਆਂ ਨੂੰ ਖੁਲਵਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇਗਾ।