ਜਲੰਧਰ: ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ-ਦੋ ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਉਨ੍ਹਾਂ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ ਜੋ ਕਰਫਿਊ ਵਰਗੇ ਹਾਲਾਤਾਂ ਵਿੱਚ ਕਿਸੇ ਮਜ਼ਬੂਰੀ ਕਾਰਨ ਘਰੋਂ ਬਾਹਰ ਜਾਂਦੇ ਹਨ ਜਾਂ ਫ਼ਿਰ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਕਰਕੇ ਲੱਗੇ ਕਰਫ਼ਿਊ ਤੋਂ ਬਾਅਦ ਹਰ ਕੋਈ ਆਪਣੇ ਘਰ ਵਿੱਚ ਬੰਦ ਹੈ। ਕੋਰੋਨਾ ਵਾਇਰਸ ਕਾਰਨ ਪੰਜਾਬ ਬੰਦ ਕਾਰਨ ਸੂਬੇ ਦੀ ਅਰਥ-ਵਿਵਸਥਾ ਦਾ ਬੁਰਾ ਹਾਲ ਹੈ। ਸੂਬੇ ਦੀ ਅਰਥ-ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਕੱਲ੍ਹ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਹੁਕਮ ਦਿੱਤੇ ਹਨ।
ਪਰ ਉੱਥੇ ਹੀ ਦੂਸਰੇ ਪਾਸੇ ਪੰਜਾਬ ਸਰਾਕਰ ਨੇ ਸੂਬੇ ਵਿੱਚ ਅੱਜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2-2 ਰੁਪਏ ਦਾ ਵਾਧਾ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸੂਬੇ ਦੇ ਲੋਕ ਕਾਫ਼ੀ ਨਿਰਾਸ਼ ਹਨ।
ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਉਹ ਕਿਸੇ ਮਜ਼ਬੂਰੀ ਕਰ ਕੇ ਘਰੋਂ ਬਾਹਰ ਜਾਂਦੇ ਹਨ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।