ਜਲੰਧਰ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ਾ ਤਸਕਰਾਂ (Drug smugglers) ਨੂੰ ਕਾਬੂ ਕਰਨ ਦੇ ਦਾਅਵੇ ਕਰਨ ਵਾਲੀ ਪੰਜਾਬ ਪੁਲਿਸ (Punjab Police) ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀ ਇੱਕ ਤਸਵੀਰ ਜਲੰਧਰ ਦੇ ਗੋਰਾਇਆ (Goraya of Jalandhar) ਤੋਂ ਸਾਹਮਣੇ ਆਈ ਹੈ। ਜਿੱਥੇ ਐੱਸ.ਐੱਚ.ਓ. ਗੋਰਾਇਆ ਨੂੰ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਭਰੇ ਪਿੰਡ ਵਾਸੀਆਂ ਦੇ ਇਕੱਠ ਵਿੱਚ ਪਿੰਡ ਵਾਸੀਆਂ ਨੇ ਦੱਸਿਆ ਕਿ ਥਾਣਾ ਗੁਰਾਇਆ ਦੇ 2 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪਿੰਡ ਵਿੱਚ ਨਸ਼ੇ ਦੇ ਸੌਦਾਗਰਾਂ ਤੋਂ ਮਹੀਨਾ ਲੈਣ ਲਈ ਆਏ ਸਨ, ਤਾਂ ਨਸ਼ੇ ਦੇ ਸੌਦਾਗਰਾਂ ਵੱਲੋਂ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਗੱਡੀ ਵੀ ਭੰਨ ਦਿੱਤੀ ਗਈ ਸੀ, ਪਰ ਪੁਲਿਸ (Police) ਵੱਲੋਂ ਅੱਜ ਤੱਕ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ, ਉਲਟਾ 50 ਹਜ਼ਾਰ ਰੁਪਏ ਵਿੱਚ ਉਨ੍ਹਾਂ ਨਾਲ ਰਾਜ਼ੀਨਾਮਾ ਕਰ ਲਿਆ।
ਜਿਸ ਤੋਂ ਬਾਅਦ ਐੱਸ.ਐੱਚ.ਓ. ਗੁਰਾਇਆ ਨੂੰ ਇਹ ਕਹਿ ਕੇ ਪੱਲਾ ਝਾੜਨਾ ਪਿਆ ਕਿ ਇਹ ਮਾਮਲਾ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਦਾ ਹੈ, ਫਿਰ ਵੀ ਉਹ ਇਸ ਦੀ ਜਾਂਚ ਕਰਨਗੇ। ਗੋਰਾਇਆ ਪੁਲਿਸ ਦੀ ਮੁਸ਼ਕਿਲਾਂ ਨਹੀਂ ਘੱਟ ਰਹੀਆਂ ਅਤੇ ਲੋਕ ਹੁਣ ਖ਼ੁਦ ਹੀ ਜਾਗਰੂਕ ਹੋ ਕੇ ਨਸ਼ਿਆਂ ਦੇ ਖ਼ਿਲਾਫ਼ ਇਕਜੁੱਟ (United against drugs) ਹੋ ਕੇ ਸੜਕਾਂ ‘ਤੇ ਉਤਰ ਰਹੇ ਹਨ। ਜਿੱਥੇ ਪਿੰਡ ਧਲੇਤਾ ਦਾ ਨਸ਼ੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕੇ ਹੁਣ ਥਾਣਾ ਗੋਰਾਇਆ ਦੇ ਪਿੰਡ ਢੰਡਾ ਦੇ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ (Police administration) ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਵਿਕ ਰਹੇ ਨਸ਼ੇ ਨੂੰ ਰੋਕਣ ਅਤੇ ਨਸ਼ੇ ਦੇ ਵਪਾਰੀਆਂ ਨੂੰ ਫੜਨ ਲਈ ਅਪੀਲ ਅਤੇ ਚਿਤਾਵਨੀ ਦੇ ਦਿੱਤੀ ਗਈ ਹੈ।
ਪਿੰਡ ਢੰਡਾ ਦੇ ਕਾਮਰੇਡ ਦਿਆਲ ਸਿੰਘ ਢੰਡਾ,ਸੋਢੀ ਰੂਪਲ, ਧੀਰਾ ਢੰਡਾ, ਝਲਮਣ ਸਿੰਘ ਢੰਡਾ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ੇ ਦੀ ਸਪਲਾਈ ਜ਼ੋਰਾਂ ਸ਼ੋਰਾਂ ਨਾਲ ਹੋ ਰਹੀ ਹੈ, ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਮੋਟਰਸਾਈਕਲਾਂ ‘ਤੇ ਦੂਸਰੇ ਪਿੰਡਾਂ ਤੋਂ ਨੌਜਵਾਨਾਂ ਦੀ ਲਾਈਨਾਂ ਲੱਗ ਜਾਂਦੀਆਂ ਹਨ ਅਤੇ ਨਸ਼ਾ ਲੈਣ ਲਈ ਨੌਜਵਾਨ ਇੱਥੇ ਆ ਜਾਂਦੇ ਹਨ, ਜਿਸ ਨਾਲ ਮੁਹੱਲੇ ਦੀਆਂ ਬਹੂ, ਬੇਟੀਆਂ ਅਤੇ ਬੱਚਿਆਂ ਦਾ ਇੱਥੋਂ ਲੰਘਣਾ ਵੀ ਔਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ (Police) ਨੇ ਜਲਦ ਉਨ੍ਹਾਂ ‘ਤੇ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੁਲਿਸ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਹਥਿਆਰ ਫੜ੍ਹੇ ਜਾਣ ਦੇ ਮਾਮਲੇ ਵਿੱਚ ਗੈਂਗਸਟਰ ਤੋਂ ਪੁੱਛਗਿੱਛ