ਜਲੰਧਰ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉੱਥੇ ਹੀ ਦੂਜੇ ਪਾਸੇ ਲੋਕਾਂ ਵੱਲੋਂ ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਲੋਕਾਂ ਜ਼ਿਲ੍ਹੇ ’ਚ ਡਰਾਈਵਿੰਗ ਟ੍ਰੇਕ ’ਤੇ ਲੋਕਾਂ ਵੱਲੋਂ ਲਾਈਸੈਂਸ ਬਣਾਉਣ ਦੇ ਚੱਕਰ ’ਚ ਕੋਰੋਨਾ ਨਿਯਮਾਂ ਨੂੰ ਛਿੱਕੇ ’ਤੇ ਟੰਗ ਦਿੱਤਾ। ਹਾਲਾਂਕਿ ਇਸ ਦੌਰਾਨ ਲੋਕਾਂ ਨੇ ਮਾਸਕ ਪਾਏ ਹੋਏ ਸੀ ਪਰ ਲੋਕਾਂ ਵੱਲੋਂ ਸੋਸ਼ਲ ਡਿਸਟੈਂਸਿੰਗ ਦਾ ਬਿਲਕੁੱਲ ਵੀ ਪਾਲਣ ਨਹੀਂ ਕੀਤਾ ਜਾ ਰਿਹਾ ਸੀ। ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਲਈ ਉੱਥੇ ਮਹਿਜ਼ ਦੋ ਹੀ ਪੁਲਿਸ ਕਰਮੀ ਮੌਜੂਦ ਸੀ।
ਇਸ ਸਬੰਧ ’ਚ ਡਰਾਈਵਿੰਗ ਟ੍ਰੈਕ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਇਸਦੇ ਬਾਵਜੁਦ ਵੀ ਲੋਕਾਂ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਹਨ।
ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਪਰ ਲੋਕਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।