ETV Bharat / state

ਸਰਕਾਰੀ ਸਹੂਲਤਾਂ ਤੋਂ ਵਾਂਝੇ ਅੰਗਹੀਣਾਂ ਨੇ ਲਗਾਇਆ ਐੱਸਡੀਐੱਮ ਦਫ਼ਤਰ ਬਾਹਰ ਧਰਨਾ - ਫਿਲੌਰ

ਜਲੰਧਰ ਦੇ ਕਸਬਾ ਫਿਲੌਰ ਦੇ ਐਸਡੀਐਮ ਦਫ਼ਤਰ ਦੇ ਬਾਹਰ ਅੱਜ ਸਰਪੰਚ ਕਾਂਤੀ ਮੋਹਨ ਦੀ ਅਗਵਾਈ ਹੇਠ ਹੈਂਡੀਕੈਪ ਵਿਅਕਤੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਸਰਕਾਰੀ ਸਹੂਲਤਾਂ ਤੋਂ ਵਾਂਝੇ ਅੰਗਹੀਣਾਂ ਨੇ ਲਗਾਇਆ ਐੱਸਡੀਐੱਮ ਦਫ਼ਤਰ ਬਾਹਰ ਧਰਨਾ

author img

By

Published : Oct 27, 2021, 6:49 PM IST

ਜਲੰਧਰ: ਜਲੰਧਰ (Jalandhar) ਦੇ ਕਸਬਾ ਫਿਲੌਰ (Phillaur) ਦੇ ਐਸਡੀਐਮ ਦਫ਼ਤਰ (SDM office) ਦੇ ਬਾਹਰ ਅੱਜ ਸਰਪੰਚ ਕਾਂਤੀ ਮੋਹਨ ਦੀ ਅਗਵਾਈ ਹੇਠ ਅੰਗਹੀਣ ਵਿਅਕਤੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਕਾਂਤੀ ਮੋਹਣ ਨੇ ਕਿਹਾ ਕਿ ਇਨ੍ਹਾਂ ਅੰਗਹੀਣ ਵਿਅਕਤੀਆਂ ਦੇ ਲਈ ਸਰਕਾਰ ਵੱਲੋਂ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਇਨ੍ਹਾਂ ਗਰੀਬ ਤਬਕਿਆਂ ਦੇ ਮਜਬੂਰ ਲੋਕਾਂ ਦੇ ਲਈ ਕੋਈ ਮੱਦਦ ਕੀਤੀ ਜਾ ਰਹੀ ਹੈ।

ਸਰਕਾਰੀ ਸਹੂਲਤਾਂ ਤੋਂ ਵਾਂਝੇ ਅੰਗਹੀਣਾਂ ਨੇ ਲਗਾਇਆ ਐੱਸਡੀਐੱਮ ਦਫ਼ਤਰ ਬਾਹਰ ਧਰਨਾ

ਇਸ ਦੇ ਨਾਲ ਹੀ ਕਈ ਅੰਗਹੀਣ ਵਿਅਕਤੀਆਂ ਦੇ ਯੂਟੀਆਈ ਕਾਰਡ (UTI card) ਵੀ ਨਹੀਂ ਬਣਾਏ ਗਏ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਵੱਲੋਂ ਜਿੰਨੀਆਂ ਵੀ ਸਕੀਮਾਂ ਅੰਗਹੀਣ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਹਨ, ਉਹ ਵੀ ਨਹੀਂ ਮਿਲ ਰਹੀਆਂ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾ ਹੀ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਮਿਲ ਰਹੀ ਹੈ ਅਤੇ ਨਾ ਉਨ੍ਹਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਨੌਕਰੀ ਵੀ ਨਹੀਂ ਦਿੱਤ ਗਈ, ਜਿਸ ਸਦਕਾ ਉਹ ਜ਼ਿੰਦਗੀ ਗੁਜ਼ਾਰ ਸਕਣ।

ਦੱਸ ਦੇਈਏ ਕਿ ਐਸਡੀਐਮ ਤਪਨ ਭਨੋਟ ਵੱਲੋਂ ਧਰਨਾ ਪ੍ਰਦਰਸ਼ਨ ਕਰ ਰਹੇ ਅੰਗਹੀਣਾਂ ਕੋਲ ਪਹੁੰਚ ਕੇ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਉੱਪਰ ਸਰਕਾਰ ਤੱਕ ਪਹੁੰਚਾਉਣਗੇ। ਅਤੇ ਇਨ੍ਹਾਂ ਨੂੰ ਜ਼ਲਦ ਹੀ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ। ਇਸਦੇ ਨਾਲ ਹੀ ਕੁਝ ਮੰਗਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ।

ਇਹ ਵੀ ਪੜ੍ਹੋ: ਕਿਸਾਨਾਂ ਨੇ ਕੈਪਟਨ ਨੂੰ ਸੁਣਾਈਆਂ ਖਰੀਆਂ-ਖਰੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.