ਇਸ ਦੌਰਾਨ ਇਲਾਕਾ ਵਾਸੀਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਇਸ ਦੀ ਬੋਲੀ ਨਾ ਰੁਕਵਾਈ ਗਈ ਤਾਂ ਉਨ੍ਹਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਵੇਗਾ।
ਦੂਜੇ ਪਾਸੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਤੋਂ ਮੰਗ ਪੱਤਰ ਲੈ ਲਿਆ ਹੈ ਅਤੇ ਛੇਤੀ ਹੀ ਉਹ ਇਸ ਨੂੰ ਆਪਣੇ ਸੀਨੀਅਰ ਅਧਿਕਾਰੀ ਤੱਕ ਪਹੁੰਚਾ ਦੇਣਗੇ।