ਜਲੰਧਰ:ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੂਰਬ ਨੂੰ ਦੇਸ਼ ਅਤੇ ਵਿਦੇਸ਼ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਜਲੰਧਰ ਦੇ ਕਸਬਾ ਗੁਰਾਇਆ ਦੇ ਪਿੰਡ ਝੱਜ ਰਾੜੀ ਵਿਖੇ ਸਮਾਜ ਸੇਵੀ ਅਤੇ ਗਰਾਮ ਪੰਚਾਇਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੂਰਬ ਦੇ ਮੌਕੇ ਉਤੇ ਪੌਦੇ ਲਗਾਏ ਗਏ ਹਨ।ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਆ ਰਹੀ ਹੈ।ਸਾਨੂੰ ਸਾਰਿਆਂ ਨੂੰ ਇਕ ਇਕ ਬੂਟਾ ਲਗਾਉਣਾ ਚਾਹੀਦਾ ਹੈ ਤਾਂ ਕਿ ਆਕਸੀਜਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਸਮਾਜ ਸੇਵੀ ਆਗੂ ਅਨੂਪ ਬਾਂਗੜ ਨੇ ਦੱਸਿਆ ਹੈ ਕਿ ਬੂਟੇ ਲਗਾਉਣ ਦਾ ਮੁੱਖ ਉਦੇਸ਼ ਹੈ ਕਿ ਕੋਰੋਨਾ ਦਾ ਪ੍ਰਭਾਵ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਆਕਸੀਜਨ ਦੀ ਵੀ ਘਾਟ ਹੋ ਚੁੱਕੀ ਹੈ। ਆਕਸੀਜਨ ਦੀ ਕਮੀ ਨੂੰ ਪੂਰੀ ਕਰਨ ਲਈ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਨੂੰ ਪੌਦੇ ਲਗਾਉਣੇ ਚਾਹੀਦੇ ਹਨ।ਇਸ ਤੋਂ ਇਲਾਵਾ ਸਮਾਜ ਸੇਵੀ ਆਗੂ ਨੇ ਅਪੀਲ ਕੀਤੀ ਹੈ ਕਿ ਆਪਣੇ ਜਨਮ ਦਿਹਾੜੇ ਉਤੇ ਘੱਟੋ ਘੱਟ ਇਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ।
ਇਹ ਵੀ ਪੜੋ:ਦੇਖਿਆ ਹੈ ਕਦੇ ਅਜਿਹਾ ਵੀਡੀਓ, ਹਵਾ 'ਚ ਨਦੀ ਦੇ ਪਾਰ ਪਹੁੰਚਾਈ ਗਈ ਜੇਸੀਬੀ ਮਸ਼ੀਨ