ਜਲੰਧਰ: ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅਤੇ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਨਾਕੇ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਜਲੰਧਰ ਦੇ ਨੂਰਮਹਿਲ ਰੋਡ ਬਾਈਪਾਸ ਨਜ਼ਦੀਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲੀਸ ਵਲੋਂ ਇੱਕ ਵਿਅਕਤੀ ਨੂੰ ਪੰਜਾਹ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸੰਬੰਧ 'ਚ ਜਾਣਕਾਰੀ ਦਿੰਦਿਆਂ ਐਸ.ਐਚ.ਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਨੂਰਮਹਿਲ ਰੋਡ ਬਾਈਪਾਸ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਅਤੇ ਨਾਕਾਬੰਦੀ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਆਉਂਦੇ ਦੇਖਿਆ ਤਾਂ ਸ਼ੱਕ ਦੇ ਆਧਾਰ ਤੇ ਉਸ ਨੂੰ ਰੋਕਿਆ। ਜਦੋਂ ਉਸ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਪੁਲਿਸ ਨੂੰ ਉਸ ਕੋਲੋਂ ਪੰਜਾਹ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਨੂੰ ਥਾਣੇ ਲੈ ਆਏ, ਜਿਥੋਂ ਪਤਾ ਚੱਲਿਆ ਕਿ ਇਸ 'ਤੇ ਪਹਿਲਾ ਵੀ ਮਾਮਲੇ ਦਰਜ ਹਨ। ਪੁਲਿਸ ਵਲੋਂ ਫੜੇ ਗਏ ਵਿਅਕਤੀ ਦੀ ਪਹਿਚਾਣ ਮਦਨ ਲਾਲ ਵਾਸੀ ਨੂਰ ਮਹਿਲ ਵਜੋਂ ਹੋਈ ਹੈ।
ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਵਲੋਂ ਕਿਥੋਂ ਨਸ਼ਾ ਖਰੀਦਿਆ ਜਾਂਦਾ ਹੈ ਅਤੇ ਕਿਥੇ ਇਸ ਦੀ ਸਪਲਾਈ ਕਰਨੀ ਸੀ।
ਇਹ ਵੀ ਪੜ੍ਹੋ:ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਹੋਣ 'ਤੇ ਸੁਪਰੀਮ ਕੋਰਟ ਦਾ ਕਰਾਂਗੇ ਰੁਖ਼: ਕੈਪਟਨ