ਜਲੰਧਰ: ਕੋਰੋਨਾ ਮਹਾਂਮਾਰੀ ਨਾ ਫੈਲੇ ਇਸ ਲਈ ਪੰਜਾਬ ਸਰਕਾਰ ਨੇ ਕਈ ਹਦਾਇਤਾਂ ਦੇ ਨਾਲ ਲੋਕਾਂ ਨੂੰ ਆਪਣੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਜਿਸ ਦੇ ਚੱਲਦਿਆਂ ਜਲੰਧਰ ਵਿੱਚ ਬੱਸਾਂ ਨੂੰ ਸਵਾਰੀਆਂ ਦੀ ਸੀਮਤ ਗਿਣਤੀ ਵਿੱਚ ਲਿਜਾਉਣ ਦੀ ਆਗਿਆ ਦਿੱਤੀ ਗਈ ਹੈ।
ਜਲੰਧਰ ਦੇ ਬੀਸੀਐੱਫ਼ ਚੌਕ ਵਿੱਚ ਲੱਗੇ ਨਾਕੇ ਦੌਰਾਨ ਇੱਕ ਬੱਸ ਵਿੱਚ ਜ਼ਿਆਦਾ ਸਵਾਰੀਆਂ ਬਿਠਾਉਣ ਦੇ ਚਲਦਿਆਂ ਬੱਸ ਦਾ 3000 ਰੁਪਏ ਦਾ ਚਲਾਨ ਕੀਤਾ ਗਿਆ ਹੈ। ਸਬ-ਇੰਸਪੈਕਟਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਥਾਣਾ ਬਾਰਾਦਰੀ ਦੀ ਪੁਲਿਸ ਵੱਲੋਂ ਬੱਸਾਂ ਦੀਆਂ ਚੈਕਿੰਗ ਕੀਤੀ ਜਾ ਰਹੀ ਸੀ ਤੇ ਇਸੇ ਦੌਰਾਨ ਪਾਇਆ ਗਿਆ ਕਿ ਇੱਕ ਬੱਸ ਵਿੱਚ ਜ਼ਿਆਦਾ ਸਵਾਰੀਆਂ ਬੈਠਿਆਂ ਸੀ। ਜਿਸ ਤੋਂ ਬਾਅਦ ਬੱਸ ਦਾ 3000 ਰੁਪਏ ਦਾ ਚਲਾਨ ਕੱਟਿਆ ਗਿਆ।
ਸ਼ਮਿੰਦਰ ਸਿੰਘ ਨੇ ਦੱਸਿਆ ਹੈ ਕਿ ਡਰਾਈਵਰ ਅਤੇ ਕੰਡਕਟਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਅਤੇ ਜੇ ਮੁੜ ਉਨ੍ਹਾਂ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਬੱਸ ਨੂੰ ਜਬਤ ਕਰ ਲਿਆ ਜਾਵੇਗਾ।