ਜਲੰਧਰ: ਸੂਬੇ ’ਚ ਮੁੜ ਤੋਂ ਕੋਰੋਨਾ ਆਪਣਾ ਪੈਰ ਪਸਾਰ ਰਿਹਾ ਹੈ ਜਿਸ ਕਾਰਨ ਸਰਕਾਰ ਵੱਲੋਂ ਨਵੀਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਸਮੇਂ ਸਮੇਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਮਾਸਕ ਪਾ ਕੇ ਰੱਖਣ। ਪਰ ਕੋਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਤੋਂ ਬਾਅਦ ਵੀ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾ ਰਹੀ ਹੈ। ਜਿਸ ਕਾਰਨ ਸ਼ਹਿਰ ਚ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀ ਦੌਰਾਨ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ।
302 ਨਵੇਂ ਮਾਮਲੇ ਆਏ ਸਾਹਮਣੇ
ਜਲੰਧਰ ’ਚ 302 ਕੋਰੋਨਾ ਦੇ ਮਰੀਜ਼ ਮਿਲੇ ਹਨ ਅਤੇ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸਦੇ ਬਾਵਜੁਦ ਵੀ ਸ਼ਹਿਰ ਲੋਕਾਂ ਵੱਲੋਂ ਲਾਪਰਵਾਹੀ ਵਰਤੀ ਜਾ ਰਹੀ ਹੈ। ਜਿਸ ਕਾਰਨ ਸ਼ਹਿਰ ਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਚਾਲਾਨ ਕੱਟੇ ਗਏ।
ਇਹ ਵੀ ਪੜੋ: ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਅਕਾਲੀ ਦਲ ਦੇ 31 ਮਾਰਚ ਤੱਕ ਦੇ ਪ੍ਰੋਗਰਾਮ ਮੁਲਤਵੀ
ਕਾਬਿਲੇਗੌਰ ਹੈ ਕਿ ਪਿਛਲੇ ਸਾਲ ਮਾਰਚ 2020 ਵਿੱਚ ਭਾਰਤ ਵਿੱਚ ਕੋਰੋਨਾ ਨੇ ਦਸਤਕ ਦਿੱਤੀ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਚ ਲੌਕਡਾਊਨ ਕਰ ਦਿੱਤਾ ਗਿਆ ਸੀ। ਤਾਂ ਕਿ ਕੋਰੋਨਾ ਵਾਇਰਸ ਅੱਗੇ ਨਾ ਵਧੇ। ਲੋਕਾਂ ਨੂੰ ਮਾਸਕ ਪਾਉਣ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਲਈ ਵੀ ਆਖਿਆ ਗਿਆ। ਜਿਸ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਚ ਕਾਫੀ ਕਮੀ ਆ ਗਈ ਸੀ। ਪਰ ਹੁਣ ਮੁੜ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।