ਜਲੰਧਰ: ਜ਼ਿਲ੍ਹੇ ਦੇ ਨੈਸ਼ਨਲ ਹਾਈਵੇਅ 'ਤੇ ਪੁਲਿਸ ਭਰਤੀ ਦੇ ਮਸਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ (Protest by students) ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਦੇ ਨਾਲ ਧੱਕਾ ਮੁੱਕੀ ਵੀ ਹੋਈ। ਇਸ ਮੌਕੇ ਵਿਦਿਆਰਥੀਆਂ ਦੇ ਵੱਲੋਂ ਜੰਮਕੇ ਚੰਨੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਧੱਕਾ-ਮੁੱਕੀ ਦੇ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋਏ ਜਿੰਨ੍ਹਾਂ ਦੇ ਵਿੱਚ ਕਈ ਵਿਦਿਆਰਥਣਾਂ ਸ਼ਾਮਿਲ ਸਨ। ਵਿਦਿਆਰਥੀਆਂ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪੁਲਿਸ ਭਰਤੀ ਦੇ ਮਸਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ (Protest over police recruitment issue) ਕਰ ਰਹੇ ਸਨ ਪਰ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਪੁਲਿਸ ਵੱਲੋਂ ਰੋਕਿਆ ਗਿਆ। ਵਿਦਿਆਰਥੀਆਂ ਨੇ ਪੁਲਿਸ ਤੇ ਇਲਜ਼ਾਮ ਲਗਾਇਆ ਗਿਆ ਕਿ ਪੁਰਸ਼ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਬਦਸਲੂਕੀ ਕੀਤੀ ਹੈ।
ਇਹ ਵੀ ਪੜ੍ਹੋ: ਪੁਲਿਸ ਭਰਤੀ ਨੂੰ ਲੈ ਕੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਪੇਪਰ ਦਿੱਤੇ ਸਨ। ਉਨ੍ਹਾਂ ਪੁਲਿਸ ਭਰਤੀ ਦੇ ਵਿਚ ਘਪਲਾ ਦੇ ਇਲਜ਼ਾਮ (Allegations of scam in police recruitment) ਲਗਾਏ ਹਨ। ਉਨ੍ਹਾਂ ਕਿਹਾ ਕਿ ਇਸਦੇ ਚੱਲਦੇ ਹੀ ਉਨ੍ਹਾਂ ਦੇ ਵੱਲੋਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਵਿਦਿਆਰਥੀਆਂ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਉਨ੍ਹਾਂ ਨਾਲ ਪੱਖਪਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਦਿਨਾਂ ਤੋਂ ਵਿਦਿਆਰਥੀ ਪੀਏਪੀ ਚੌਕ ਵਿੱਚ ਧਰਨਾ ਦੇ ਰਹੇ ਸਨ।
ਇਹ ਵੀ ਪੜ੍ਹੋ: ਪੁਲਿਸ ਭਰਤੀ ਦੀ ਮੈਰਿਟ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਰੋਸ ਪ੍ਰਦਰਸ਼ਨ