ਜਲੰਧਰ : ਫਿਲੌਰ ਪੁਲਿਸ ਨੇ ਦਾਤਰ ਦੀ ਨੋਕ ਤੇ ਹਮਲਾ ਕਰ ਕੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਮੋਟਰਸਾਇਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਮੁਲਜ਼ਮਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜ਼ਿਲ੍ਹਾ ਲੁਧਿਆਣਾ ਅਤੇ ਮਨਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁੁਲਿਸ ਨੇ ਇਨ੍ਹਾਂ ਤੋਂ ਇਕ ਮੋਟਰਸਾਈਕਲ ਅਤੇ ਦਾਤਰ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਅਤੇ ਉਮੀਦ ਲੱਗ ਰਹੀ ਹੈ ਕਿ ਇਨ੍ਹਾਂ ਤੋਂ ਬਾਕੀ ਦਾ ਵੀ ਚੋਰੀ ਦਾ ਸਾਮਾਨ ਬਰਾਮਦ ਹੋ ਸਕੇਗਾ।