ਜਲੰਧਰ :ਪੰਜਾਬ ਸਰਕਾਰ ਵੱਲੋਂ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ ਅਤੇ ਰਾਜ ਵਿਚ ਸਖਤੀ ਵੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ਤੇ ਏਸੀਪੀ ਮਾਡਲ ਟਾਊਨ ਨੇ ਆਪਣੀ ਟੀਮ ਦੇ ਨਾਲ ਦੌਰਾ ਕੀਤਾ ਅਤੇ ਨਵੀਂਆਂ ਆਈਆਂ ਗਾਈਡਲਾਈਨਜ਼ ਦਾ ਪਾਲਣ ਹੋ ਰਿਹਾ ਹੈ ਜਾ ਨਹੀਂ ਇਸ ਦੀ ਜਾਂਚ ਵੀ ਕੀਤੀ।
ਏਸੀਪੀ ਮਾਡਲ ਟਾਊਨ ਨੇ ਦੱਸਿਆ ਕਿ ਉਹ ਬੱਸ ਸਟੈਂਡ ਤੇ ਲੋਕਾਂ ਨੂੰ ਅਵੇਅਰ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਤੀਹ ਅਪ੍ਰੈਲ ਤੱਕ ਤਮਾਮ ਰੈਸਟੋਰਟ ਮਾਲਜ਼ ਅਤੇ ਸਿਨੇਮਾ ਘਰ ਬੰਦ ਕਰ ਦਿੱਤੇ ਗਏ ਹਨ ਅਤੇ ਬੱਸਾਂ ਵਿੱਚ ਵੀ ਸੀਮਤ ਸਵਾਰੀਆਂ ਹੀ ਸਫ਼ਰ ਕਰ ਸਕਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਬਿਨਾਂ ਮਾਸਕ ਦੇ ਘਰੋਂ ਬਾਹਰ ਨਾ ਨਿਕਲਣ ਅਤੇ ਸੋਸ਼ਲ ਡਿਸਪੈਂਸਿੰਗ ਦਾ ਵੀ ਪੂਰੀ ਤਰ੍ਹਾਂ ਪਾਲਣਾ ਕਰਨ।