ਜਲੰਧਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਦੀ ਮੁਹਿੰਮ ਦੇ ਤਹਿਤ ਜਲੰਧਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ (Commissioner of Police, Jalandhar) ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਲੰਧਰ ਪੁਲਿਸ ਨੇ ਕਾਜ਼ੀ ਮੰਡੀ, ਸੂਰਿਆ ਇਨਕਲੇ, ਰੇਲਵੇ ਸਟੇਸ਼ਨ ਦੇ ਨਾਲ-ਨਾਲ ਜਿੱਥੇ-ਜਿੱਥੇ ਨਸ਼ਿਆਂ ਦੀ ਤਸਕਰੀ ਹੁੰਦੀ ਹੈ ਉਸ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਸਮੇਤ ਰੇਡ ਕੀਤੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ।
ਜਲੰਧਰ ਦੇ ਥਾਣਾ ਰਾਮਾ ਮੰਡੀ (Rama Mandi police station of Jalandhar) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਕਾਜੀ ਮੰਡੀ ਏਰੀਆ ਵਿੱਚ ਇੱਕ ਕਾਰਡਨ ਅਤੇ ਸਰਚ ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ਜਗਮੋਹਣ ਸਿੰਘ ਪੀ.ਪੀ.ਐਸ, ਡੀ.ਸੀ.ਪੀ ਸਿਟੀ, ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐਸ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਸੁਹੇਲ ਮੀਰ, ਆਈ.ਪੀ.ਐਸ, ਏ.ਡੀ.ਸੀ.ਪੀ-1 ਅਤੇ ਹੋਰ ਆਲਾ ਅਧਿਕਾਰੀਆਂ ਵਲੋ ਕੀਤੀ ਗਈ।
ਇਹ ਵੀ ਪੜ੍ਹੋ:ਛੋਟੇ ਅੱਖਰਾਂ ਵਾਲੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦੇ ਹੁਕਮ
ਉਨ੍ਹਾਂ ਨੇ ਦੱਸਿਆ ਕਿ ਨਸ਼ਾ ਤਸ਼ਕਰਾ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ (Search operations launched against drug trafficking) ਦੌਰਾਨ ਇਸ ਏਰੀਆਂ ਦੇ 12 ਮੇਨ ਪੁਆਂਇਟਾਂ ‘ਤੇ ਨਾਕਬੰਦੀ ਕਰਵਾਕੇ 17 ਰੇਡ ਪਾਰਟੀਆਂ ਵਲੋਂ ਰੇਡ ਕੀਤੀ ਗਈ ਹੈ ਅਤੇ ਸ਼ਨਾਖਤ ਕੀਤੇ ਗਏ 5 ਵਿਅਕਤੀਆਂ ਨੂੰ ਰਾਉਂਡ ਅੱਪ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਾਉਂਡ ਅੱਪ ਕੀਤੇ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਨਸ਼ਾ ਤਸ਼ਕਰਾਂ ਖ਼ਿਲਾਫ਼ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ। ਆਮ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।
ਇਹ ਵੀ ਪੜ੍ਹੋ:ਕੋਵਿਡ ਵੈਕਸੀਨ ਨੇ ਭਾਰਤ ’ਚ 42 ਲੱਖ ਸਣੇ ਦੁਨੀਆ ਚ 2 ਕਰੋੜ ਲੋਕਾਂ ਦੀਆਂ ਜਾਨਾਂ ਬਚਾਈਆਂ: ਲੈਂਸੇਟ ਅਧਿਐਨ