ਜਲੰਧਰ: ਸ਼ਹਿਰ ਦੇ ਪੀ.ਪੀ.ਆਰ.ਮਾਲ ਵਿੱਚ ਸ਼ੁੱਕਰਵਾਰ ਨੂੰ ਕਈ ਥਾਣਿਆਂ ਦੀ ਪੁਲਿਸ ਨੇ ਇੱਕ ਜੁੱਟ ਹੋ ਕੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਵਿੱਚ ਏ.ਡੀ.ਸੀ.ਪੀ. ਸਿਟੀ-2 ਦੇ ਅਧੀਨ ਪੈਂਦੇ ਸਾਰੇ ਐਸ.ਐਚ.ਓਜ਼.ਅਤੇ ਏ.ਸੀ.ਪੀ. ਮਾਡਲ ਟਾਊਨ ਸ਼ਾਮਿਲ ਸਨ।
ਦੱਸਿਆ ਜਾ ਰਿਹਾ ਹੈ ਕਿ ਮਾਲ ਵਿੱਚ ਚਲਾਏ ਜਾ ਰਹੇ ਬਾਰ ਦੇ ਸੰਚਾਲਕਾਂ 'ਤੇ ਦੋਸ਼ ਹੈ ਕਿ ਉਹ ਗੈਰ-ਕਾਨੂੰਨੀ ਢੰਗ ਨਾਲ ਹੁੱਕਾ ਪਿਲਾ ਰਹੇ ਸੀ। ਪੁਲਿਸ ਨੇ ਮੌਕੇ 'ਤੇ ਹੁੱਕੇ ਨਾਲ ਸੰਬੰਧਿਤ ਸਾਮਾਨ ਜ਼ਬਤ ਕਰ ਲਿਆ ਹੈ ਅਤੇ ਮਾਲਕ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਵੀ ਪੜੋ: UK Election Result: ਬੋਰਿਸ ਜਾਨਸਨ ਦੀ ਪਾਰਟੀ ਨੇ ਜਿੱਤੀਆਂ ਆਮ ਚੋਣਾਂ, PM ਮੋਦੀ ਨੇ ਦਿੱਤੀ ਵਧਾਈ
ਏ.ਡੀ.ਸੀ.ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਜਗ੍ਹਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਹੁੱਕਾ ਪਿਲਾਇਆ ਜਾ ਰਿਹਾ ਸੀ, ਜਿਸ ਕਾਰਨ ਛਾਪੇਮਾਰੀ ਕੀਤੀ ਗਈ ਹੈ। ਪੁਲਿਸ ਦੇ ਨਾਲ ਡਰੱਗ ਟੀਮ ਵੀ ਮੌਜੂਦ ਸੀ ਜੋ ਚੈੱਕ ਕਰੇਗੀ ਕਿ ਹੁੱਕੇ ਵਿੱਚ ਕੋਈ ਨਸ਼ੀਲਾ ਪਦਾਰਥ ਤਾਂ ਨਹੀਂ।