ਜਲੰਧਰ: ਕਸਬਾ ਫਿਲੌਰ ਦੇ ਪਿੰਡ ਖਹਿਰਾ ਵਿਖੇ ਪ੍ਰਵਾਸੀ ਪਰਿਵਾਰ ਵੱਲੋਂ ਨਾਬਾਲਿਗ ਕੁੜੀ ਦਾ ਵਿਆਹ ਕੀਤਾ ਜਾ ਰਿਹਾ ਸੀ ਜਿਸ 'ਤੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਰੋਕ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਮੌਕੇ 'ਤੇ ਪਰਿਵਾਰ ਵਾਲੇ ਮੁੱਕਰ ਗਏ ਤੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਮੰਗਣੀ ਕੀਤੀ ਜਾ ਰਹੀ ਸੀ ਜਿਸ 'ਤੇ ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਘਰ ਸਵੇਰੇ ਵੀ ਗਏ ਸੀ ਤਾਂ ਉਨ੍ਹਾਂ ਦੇਖਿਆ ਕਿ ਇਹ ਵਿਆਹ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਰੋਕਿਆ ਗਿਆ ਪਰ ਹੁਣ ਜੇ ਇਹ ਮੁੜ ਅਜਿਹਾ ਕੁਝ ਕਰਦੇ ਹਨ ਤਾਂ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉੱਥੇ ਹੀ ਥਾਣਾ ਫਿਲੌਰ ਦੇ ਸਬ ਇੰਸਪੈਕਟਰ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਦੀ ਉਨ੍ਹਾਂ ਨੂੰ ਸੂਚਨਾ ਮਿਲੀ ਅਤੇ ਮੌਕੇ 'ਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਜਾ ਕੇ ਵਿਆਹ ਨੂੰ ਰੁਕਵਾ ਦਿੱਤਾ ਅਤੇ ਜੇਕਰ ਅਜਿਹੀ ਕੋਈ ਗੱਲ ਹੁੰਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।