ETV Bharat / state

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਚਾਨਕ ਮਾਰਿਆ ਛਾਪਾ - ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

ਬਿਜਲੀ ਮੰਤਰੀ ਨੇ ਅਚਾਨਕ ਪਾਵਰਕਾਮ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਤੱਕ ਮੁਹੱਈਆ ਕਰਵਾਇਆ ਜਾਵੇ। ਇਸ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਵੀ ਤੁਰੰਤ ਨਿਬੇੜਾ ਯਕੀਨੀ ਬਣਾਇਆ ਜਾਣ ਦੀ ਗੱਲ ਵੀ ਆਖੀ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਚਾਨਕ ਮਾਰਿਆ ਛਾਪਾ

author img

By

Published : Mar 22, 2023, 10:17 AM IST

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਚਾਨਕ ਮਾਰਿਆ ਛਾਪਾ

ਜਲੰਧਰ: ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਹਰ ਦਫ਼ਤਰ, ਹਸਪਤਾਲ 'ਚ ਅਚਾਨਕ ਛਾਪੇ ਮਾਰੇ ਜਾ ਰਹੇ ਹਨ ਤਾਂ ਜੋ ਜ਼ਮੀਨੀ ਹਕੀਕਤ ਨੂੰ ਆਪਣੀਆਂ ਅੱਖਾਂ ਨਾਲ ਦੇਖ ਸਕਣ ਅਤੇ ਪਤਾ ਲੱਗ ਸਕੇ ਕਿ ਸਰਕਾਰੀ ਅਦਾਰਿਆਂ ਵਿੱਚ ਆਮ ਲੋਕਾਂ ਨੂੰ ਕਿੰਨੀਆਂ ਕੁ ਸਹੂਲਤਾਵਾਂ ਮਿਲ ਰਹੀਆਂ ਹਨ।ਇਸੇ ਦੇ ਚੱਲਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿਮਘ ਈਟੀਓ ਨੇ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚ ਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਤੱਕ ਮੁਹੱਈਆ ਕਰਵਾਇਆ ਜਾਵੇ। ਇਸ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਵੀ ਤੁਰੰਤ ਨਿਬੇੜਾ ਯਕੀਨੀ ਬਣਾਇਆ ਜਾਣ ਦੀ ਗੱਲ ਵੀ ਆਖੀ।

ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ: ਬਿਜਲੀ ਮੰਤਰੀ ਵੱਲੋਂ ਪਾਵਰਕਾਮ ਦੇ ਉਤੱਰੀ ਜ਼ੋਨ ਦੇ ਮੁੱਖ ਦਫ਼ਤਰ ਸ਼ਕਤੀ ਸਦਨ ਵਿਖੇ ਵਿਧਾਇਕ ਰਮਨ ਅਰੋੜਾ ਅਤੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪਾਵਰਕਾਮ ਦੇ ਦਫ਼ਤਰਾਂ ਵਿੱਚ ਸਾਰਾ ਅਮਲਾ ਡਿਊਟੀ ਦੌਰਾਨ ਲੋੜੀਂਦੀਆਂ ਸੇਵਾਵਾਂ ਹੋਰ ਵੀ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ। ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜ਼ਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਦਫ਼ਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਖ਼ਪਤਕਾਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਚੈਕਿੰਗ ਦੌਰਾਨ ਕੌਣ-ਕੌਣ ਸੀ ਨਾਲ: ਇਸ ਮੌਕੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਨੇ ਬਿਜਲੀ ਮੰਤਰੀ ਨੂੰ ਸ਼ਕਤੀ ਸਦਨ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਨੇ ਮੁੱਖ ਇੰਜੀਨੀਅਰ (ਸੰਚਾਲਨ), ਡਿਪਟੀ ਮੁੱਖ ਇੰਜੀਨੀਅਰ (ਓਪਰੇਸ਼ਨ), ਡਿਪਟੀ ਚੀਫ਼ ਇੰਜੀਨੀਅਰ ਪੀ.ਐਂਡ ਐਮ, ਡਿਪਟੀ ਚੀਫ਼ ਇੰਜੀਨੀਅਰ ਟਾਵਰ ਲਾਈਨ, ਡਿਪਟੀ ਚੀਫ਼ ਇੰਜੀਨੀਅਰ ਪੀ.ਐਸ.ਟੀ.ਸੀ.ਐਲ. ਆਦਿ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈਡਕੁਆਰਟਰ) ਬਲਵਿੰਦਰ ਪਾਲ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੀ ਲੋਕਾਂ ਨੂੰ ਮਿਲਣਗੀਆਂ ਸਹੂਲਤਾਵਾਂ: ਭਾਵੇਂ ਕਿ ਬਿਜਲੀ ਮੰਤਰੀ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਦਫ਼ਤਰ 'ਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ, ਹੁਣ ਵੇਖਣਾ ਇਹ ਹੋਵੇਗਾ ਕਿ ਇਸ ਗੱਲ ਉੱਤੇ ਅਮਲ ਕਦੋਂ ਹੁੰਦਾ ਹੈ ? ਕੀ ਅਜਿਹਾ ਹੋ ਸਕਦਾ ਹੈ ਕਿ ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ।

ਇਹ ਵੀ ਪੜ੍ਹੋ: Punjab Budget Session Live Updates: ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ, ਅੱਜ ਹੋਵੇਗੀ ਡਰੱਗ ਮੁੱਦੇ ਉੱਤੇ ਚਰਚਾ

ETV Bharat Logo

Copyright © 2024 Ushodaya Enterprises Pvt. Ltd., All Rights Reserved.