ETV Bharat / state

550ਵਾਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਸਾਰੇ ਟੋਲ ਮੁਕਤ ਕਰਨ ਦੀ ਮੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖੀ ਹੈ।

ਪ੍ਰੇਮ ਸਿੰਘ ਚੰਦੂਮਾਜਰਾ
author img

By

Published : Nov 2, 2019, 7:44 PM IST

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਧਾਨ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਕਰਤਾਰਪੁਰ ਕੋਰੀਡਰ ਬਾਰੇ ਪਾਕਿਸਤਾਨ ਸਰਕਾਰ ਨੂੰ ਵੀ ਡਾਲਰ ਦਾ ਟੈਕਸ ਵਾਪਸ ਲਏ ਜਾਣ ਦੀ ਗੱਲ ਕੀਤੀ ਗਈ ਹੈ।

ਵੀਡੀਓ

ਉੱਥੇ ਕੇਂਦਰ ਸਰਕਾਰ ਵੀ ਪੰਜਾਬ ਵਿੱਚ ਆਪਣੇ ਰਾਸ਼ਟਰੀ ਰਾਜ ਮਾਰਗਾਂ ਤੋਂ ਟੋਲ ਪਲਾਜ਼ਾ 5 ਤਰੀਕ ਤੋਂ ਲੈ ਕੇ 12 ਨਵੰਬਰ ਤੱਕ ਫ੍ਰੀ ਕਰੇ ਤਾਂ ਕਿ ਪੂਰੀ ਦੁਨੀਆ ਤੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਹੋਵੇ।

ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ 5 ਤਰੀਕ ਤੋਂ 12 ਨਵੰਬਰ ਤੱਕ ਪੰਜਾਬ ਦੇ ਸਾਰੇ ਸ਼ਰਾਬ ਦੇ ਠੇਕਿਆ ਨੂੰ ਬੰਦ ਕੀਤਾ ਜਾਵੇ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਪੰਜਾਬ ਦਾ ਪੂਰਾ ਮਾਹੌਲ ਨਾਨਕ ਨਾਮ ਲੇਵਾ ਹੋ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਸਾਰੀ ਦੁਨੀਆਂ ਵਾਸਤੇ ਇੱਕ ਹੈ ਇਸ ਲਈ ਦਿੱਲੀ ਵਿਖੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ਉੱਤੇ ਰੱਖਿਆ ਜਾਣਾ ਚਾਹੀਦਾ ਹੈ ।

Intro:ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਅਤੇ ਪਰਿਵਾਰ ਮਹਿਕਮੇ ਨੂੰ ਚਿੱਠੀ ਲਿਖੀ ਹੈ ਕੀ ਪੰਜ ਨਵੰਬਰ ਤੋਂ ਲੈ ਕੇ ਬਾਰਾਂ ਨਵੰਬਰ ਤੱਕ ਪੰਜਾਬ ਦੇ ਸਾਰੇ ਟੋਲ ਮੁਫਤ ਕੀਤੇ ਜਾਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋ ਕਿ ਸਾਰੇ ਦੁਨੀਆ ਨੂੰ ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇ ਗਏ ਸੀ ਉਸ ਨੂੰ ਦੇਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਰੱਖਣਾ ਚਾਹੀਦਾ ਹੈ।

Body:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਧਾਨ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਕਰਤਾਰਪੁਰ ਕੋਰੀਡਰ ਬਾਰੇ ਪਾਕਿਸਤਾਨ ਸਰਕਾਰ ਨੂੰ ਵੀ ਡਾਲਰ ਦਾ ਟੈਕਸ ਵਾਪਸ ਲਏ ਜਾਣ ਦੀ ਗੱਲ ਕੀਤੀ ਗਈ ਹੈ ਉੱਥੇ ਕੇਂਦਰ ਸਰਕਾਰ ਵੀ ਪੰਜਾਬ ਵਿੱਚ ਆਪਣੇ ਰਾਸ਼ਟਰੀ ਰਾਜ ਮਾਰਗਾਂ ਤੋਂ ਟੋਲ ਪਲਾਜ਼ਾ ਪੰਜ ਤਰੀਕ ਤੋਂ ਲੈ ਕੇ ਬਾਰਾਂ ਨਵੰਬਰ ਤੱਕ ਆਫਤ ਕਰੇ ਤਾਂ ਕਿ ਪੂਰੀ ਦੁਨੀਆ ਤੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪੰਜ ਤਰੀਕ ਤੋਂ ਬਾਰਾਂ ਨਵੰਬਰ ਤੱਕ ਪੰਜਾਬ ਦੇ ਸਾਰੇ ਸ਼ਰਾਬ ਦੇ ਠੇਕੇ ਨੂੰ ਬੰਦ ਕੀਤਾ ਜਾਵੇ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਪੰਜਾਬ ਦਾ ਪੂਰਾ ਮਾਹੌਲ ਨਾਨਕ ਨਾਮ ਲੇਵਾ ਹੋ ਸਕੇ ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਸਾਰੀ ਦੁਨੀਆ ਵਾਸਤੇ ਇੱਕ ਹਨ ਇਸ ਲਈ ਦਿੱਲੀ ਵਿਖੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਤੋਂ ਰੱਖਿਆ ਜਾਣਾ ਚਾਹੀਦਾ ਹੈ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੱਲ੍ਹ ਕਰਵਾਈ ਗਈ ਸਰਵਦਲੀ ਮੀਟਿੰਗ ਵਿੱਚ ਅਕਾਲੀ ਦਲ ਦੇ ਨਾ ਜਾਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਲੀ ਦਲ ਨੂੰ ਮੀਟਿੰਗ ਵਿੱਚ ਬੁਲਾਇਆ ਹੀ ਨਹੀਂ ਗਿਆ ਸੀ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਨੌਂ ਤਰੀਕ ਨੂੰ ਕਰਤਾਰਪੁਰ ਕੋਰੀ ਡਰਾਅ ਦੇ ਖੁੱਲ੍ਹਣ ਦੇ ਮੌਕੇ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲਗਾਇਆ ਜਾਣ ਵਾਲੀਆਂ ਸਟੇਜਾਂ ਦੇ ਬਾਰੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਇਹੋ ਜਿਹੇ ਮੌਕੇ ਉਸ ਥਾਂ ਤੇ ਸਿਰਫ਼ ਇੱਕ ਸਟੇਜ ਲਗਾਣੀ ਚਾਹੀਦੀ ਹੈ ਜਿੱਥੇ ਪ੍ਰਧਾਨ ਮੰਤਰੀ ਮੋਦੀ ਪਹੁੰਚੇਗਾ ਅਤੇ ਸਾਰੀਆਂ ਪਾਰਟੀਆਂ ਅਤੇ ਨੇਤਾਵਾਂ ਨੂੰ ਉਸੇ ਸਟੇਜ ਉੱਪਰ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅਲੱਗ ਅਲੱਗ ਸਟੇਜਾਂ ਲਗਾਈਆਂ ਇੱਕ ਬਹੁਤ ਮੰਦਭਾਗੀ ਗੱਲ ਹੈ ਇਸ ਤੇ ਸਰਕਾਰਾਂ ਨੂੰ ਇੱਕ ਵਾਰ ਜ਼ਰੂਰ ਖਿਆਲ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਸ ਮੌਕੇ ਪ੍ਰਧਾਨ ਮੰਤਰੀ ਲਈ ਜਾਣ ਵਾਲੀ ਸਟੇਜ ਹੀ ਸਭ ਤੋਂ ਮਹੱਤਵਪੂਰਨ ਸਟੇਜ ਹੈ।

ਬਾਈਟ: ਪ੍ਰੇਮ ਸਿੰਘ ਚੰਦੂਮਾਜਰਾ ( ਸੀਨੀਅਰ ਅਕਾਲੀ ਦਲ ਆਗੂ )

Conclusion:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਪੰਜਾਬ ਦੇ ਅਲੱਗ ਅਲੱਗ ਥਾਵਾਂ ਤੋਂ ਆਉਣ ਵਾਲੀ ਹੈ ਉਧਰ ਦੂਜੇ ਪਾਸੇ ਰਾਜਨੇਤਾ ਅਤੇ ਰਾਜਨੀਤਕ ਪਾਰਟੀਆਂ ਵਿੱਚ ਇਸ ਮੌਕੇ ਨੂੰ ਵੀ ਰਾਜਨੀਤੀਕਰਨ ਕੀਤੇ ਜਾਣ ਤੋਂ ਪਰਹੇਜ਼ ਨਹੀਂ ਕੀਤਾ ਜਾ ਰਿਹਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.