ਜਲੰਧਰ: ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਸ਼ੁੱਕਰਵਾਰ ਨੂੰ ਨੈਸ਼ਨਲ ਸ਼ਡਿਊਲਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ਵਿਚ ਉਨ੍ਹਾਂ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਦੇ ਵਿਵਾਦਾਂ ਕਾਰਨ ਬੱਚਿਆਂ ਦੇ ਭਵਿੱਖ ਨਾਲ ਹੋ ਰਹੀ ਖਿਲਵਾੜ ਬਾਰੇ ਦੱਸਿਆ ਤੇ ਕਿਹਾ ਪਿਛਲੇ ਸਾਲ ਇਨ੍ਹਾਂ ਦੀ ਪਾਲਿਸੀ ਸਹੀ ਨਾ ਹੋਣ ਕਰਕੇ ਤਕਰੀਬਨ 90 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਕੀ ਹੁਣ ਵਿਦਿਆਰਥੀਆਂ ਦੀ ਡਿਗਰੀਆਂ ਜਾਅਲੀ ਹੋ ਜਾਣਗੀਆਂ ?
ਪਿਛਲੇ ਸਮੇਂ ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਆਡਿਟ ਰਿਪੋਰਟਾਂ ਕਰਵਾਈਆਂ ਤੇ ਉਸ ਨਾਲ ਜੋ ਕਾਲਜ ਫਰੋਡ ਨਿੱਕਲੇ ਹਨ ਉਨ੍ਹਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਜੋ ਕਾਲਜ ਸਹੀ ਕੰਮ ਕਰ ਰਹੇ ਹਨ ਉਨ੍ਹਾਂ ਦੇ ਪੈਸੇ ਰਿਲੀਜ਼ ਕਰ ਦੇਣੇ ਚਾਹੀਦੇ ਹਨ।