ਜਲੰਧਰ : ਭਾਜਪਾ ਓਬੀਸੀ ਮੋਰਚਾ ਦੇ ਕੌਮੀ ਇੰਚਾਰਜ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੇ ਕੈਬਨਿਟ ਮੀਟਿੰਗ ਵਿਚ ਬਿੱਲ ਪਾਸ ਕਰ ਕੇ ਉਸਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕਰਵਾ ਕੇ ਰਾਸ਼ਟਰੀ ਓਬੀਸੀ ਕਮਿਸ਼ਨ ਦਾ ਗਠਨ ਕੀਤਾ ਅਤੇ ਇਸ ਨੂੰ ਸੰਵਿਧਾਨਕ ਸ਼ਕਤੀਆਂ ਵੀ ਦਿੱਤੀਆਂ। ਓਬੀਸੀ ਕਮਿਸ਼ਨ ਦੇ ਚੇਅਰਮੈਨ ਨੂੰ ਕੈਬਨਿਟ ਮੰਤਰੀ ਦੇ ਬਰਾਬਰ ਦਰਜਾ ਦਿੱਤਾ, ਜਿਸ ਦਾ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਸ਼ੁਰੂ ਤੋਂ ਹੀ ਵਿਰੋਧ ਕਰਦੀਆਂ ਰਹੀਆਂ ਸਨ।
ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਪਾਉਣ ਦਾ ਦਿੱਤਾ ਬੋਕਾ : ਜਲੰਧਰ ਦੇ ਭਾਜਪਾ ਚੋਣ ਦਫ਼ਤਰ ਲਾਜਪਤ ਨਗਰ ਵਿਖੇ ਉਲੀਕੀ ਗਈ ਪ੍ਰੈਸ ਕਾਨਫਰੰਸ ਦੌਰਾਨ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਨਾਇਬ ਸਿੰਘ ਸੈਣੀ ਨੇ ਓਬੀਸੀ ਸਮਾਜ ਦੇ ਲੋਕਾਂ ਅਤੇ ਹੋਰਨਾਂ ਸਭਨਾਂ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਉਮੀਦਵਾਰ ਅਟਵਾਲ ਦੀ ਜਿੱਤ ਜਲੰਧਰ ਦੇ ਲੋਕਾਂ ਅਤੇ ਵਿਕਾਸ ਦੀ ਜਿੱਤ ਹੈ, ਜੋ ਕਿ ਆਉਣ ਵਾਲੇ ਕੱਲ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।
ਇਹ ਵੀ ਪੜ੍ਹੋ : Poonch Terrorist Attack: ਸ਼ਹੀਦ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਓਬੀਸੀ ਸਮਾਜ ਦੇ ਵਿਦਿਆਰਥੀਆਂ ਲਈ ਕਈ ਸਕੀਮਾਂ ਸ਼ੁਰੂ : ਨਾਇਬ ਸਿੰਘ ਸੈਣੀ ਨੇ ਕਿਹਾ ਕਿ ਓਬੀਸੀ ਕਮਿਸ਼ਨ ਦੇ ਗਠਨ ਕਾਰਨ ਅੱਜ ਘੱਟ ਗਿਣਤੀ ਵਰਗ ਦੇ ਲੋਕ ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ ਅਤੇ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨਾਂ ਦੀ ਅਗਵਾਈ ਵਾਲੀ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਜਾਂਦਾ ਹੈ। ਇੰਨਾ ਹੀ ਨਹੀਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਓਬੀਸੀ ਸਮਾਜ ਦੇ ਵਿਦਿਆਰਥੀਆਂ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਦੇਸ਼ ਦੇ ਓਬੀਸੀ ਸਮਾਜ ਦੇ ਵਿਦਿਆਰਥੀ ਲੈ ਰਹੇ ਹਨ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਓਬੀਸੀ ਦਲਿਤ ਸਮਾਜ ਆਦਿ ਦੇ ਵਿਦਿਆਰਥੀਆਂ ਨੂੰ ਇਸਦਾ ਕੋਈ ਲਾਭ ਨਹੀਂ ਦੇ ਰਹੀ। ਕੇਂਦਰ ਸਰਕਾਰ ਵੱਲੋਂ ਭੇਜੀ ਗਈ ਰਾਸ਼ੀ ਉਨ੍ਹਾਂ ਤੱਕ ਨਹੀਂ ਪਹੁੰਚਾ ਰਹੀ। ਜਿਸ ਕਾਰਨ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : Amit Shah praised the Punjab: ਅਮਿਤ ਸ਼ਾਹ ਨੇ ਕੀਤੀ ਪੰਜਾਬ ਸਰਕਾਰ ਦੀ ਤਾਰੀਫ, ਕਿਹਾ- ਅੰਮ੍ਰਿਤਪਾਲ ਜਲਦ ਹੋਵੇਗਾ ਸਲਾਖਾਂ ਪਿੱਛੇ
ਆਮ ਆਦਮੀ ਪਾਰਟੀ ਹੁਣ ਖਾਸ ਆਦਮੀਆਂ ਦੀ ਸਰਕਾਰ ਬਣੀ : ਉਨ੍ਹਾਂ ਕਿਹਾ ਕਿ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਖਾਸ ਆਦਮਿਆਂ ਦੀ ਸਰਕਾਰ ਬਣ ਗਈ ਹੈ। ਅੱਜ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਸਖ਼ਤ ਸੁਰੱਖਿਆ ਹੇਠ ਰਹਿ ਰਹੇ ਹਨ ਅਤੇ ਵੀਵੀਆਈਪੀ ਟ੍ਰੀਟਮੈਂਟ ਦਾ ਆਨੰਦ ਮਾਣ ਰਹੇ ਹਨ। ਜਨਤਾ ਇਨ੍ਹਾਂ ਦੇ ਝੂਠ ਅਤੇ ਉਨ੍ਹਾਂ ਦੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੀ ਹੈ ਅਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਭਵਿੱਖ ਦੇ ਬਦਲ ਵਜੋਂ ਚੁਣ ਚੁੱਕੀ ਹੈ। ਇਸ ਮੌਕੇ ਜਿਥੇ ਨਾਇਬ ਸਿੰਘ ਸੈਣੀ ਨੇ ਓਬੀਸੀ ਭਾਈਚਾਰੇ ਅਤੇ ਹੋਰਨਾਂ ਨੂੰ ਭਾਜਪਾ ਉਮੀਦਵਾਰ ਅਟਵਾਲ ਦੇ ਹੱਕ ਵਿੱਚ ਵੋਟ ਪਾ ਕੇ ਪ੍ਰਧਾਨ ਮੰਤਰੀ ਮੋਦੀ ਦੇ ਹੱਥ ਮਜ਼ਬੂਤ ਕਰਨ ਦੀ ਕੀਤੀ ਅਪੀਲ ਓਥੇ ਹੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਵੱਲੋਂ ਆਪਣੇ ਆਪਣੇ ਉਮੀਦਵਾਰ ਨੂੰ ਜੇਤੂ ਬਣਾਉਣ ਦੀ ਵੀ ਗੱਲ ਕਹੀ ਜਾ ਰਹੀ ਹੈ।