ਜਲੰਧਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬਹੁਜਨ ਕ੍ਰਾਂਤੀ ਮੋਰਚਾ ਤੇ ਹੋਰ ਜਥੇਬੰਦੀਆਂ ਵੱਲੋਂ 29 ਜਨਵਰੀ ਨੂੰ ਸੀਏਏ ਖ਼ਿਲਾਫ਼ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦਾ ਅਸਰ ਜਲੰਧਰ ਦੇ ਪੀਏਪੀ ਚੌਕ ਵਿੱਚ ਦੇਖਣ ਨੂੰ ਮਿਲਿਆ। ਇੱਥੇ ਵੱਖ-ਵੱਖ ਜਥੇਬੰਦੀਆਂ ਨੇ ਭਾਰੀ ਸੰਖਿਆ ਵਿੱਚ ਲੋਕਾਂ ਨਾਲ ਮਿਲ ਕੇ ਪ੍ਰਦਰਸ਼ਨ ਕੀਤਾ।
ਜਦੋ ਤੋਂ ਨਾਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਗਿਆ ਹੈ ਉਦੋਂ ਤੋਂ ਹੀ ਕਾਨੂੰਨ ਦੇ ਵਿਰੋਧ ਵਿੱਚ ਦੇਸ਼ ਵਿੱਚ ਪ੍ਰਦਰਸ਼ਨ ਚੱਲ ਰਹੇ ਹਨ। ਇਸੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਪਿਛਲੇ ਇੱਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ, ਜਿਸ ਨੂੰ ਲੈ ਕੇ ਬੁੱਧਵਾਰ ਨੂੰ ਜਲੰਧਰ ਵਿੱਚ ਬਹੁਜਨ ਕ੍ਰਾਂਤੀ ਮੋਰਚਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਾਲ ਹੋਰ ਜਥੇਬੰਦੀਆਂ ਵੱਲੋਂ ਪੀਏਪੀ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਇਸ ਬੰਦ ਦਾ ਸ਼ਹਿਰ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਅਸਰ ਦੇਖਣ ਨੂੰ ਨਹੀ ਮਿਲਿਆ।
ਉਧਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸੇ ਵੀ ਹਾਲ ਵਿੱਚ ਇਹ ਕਾਨੂੰਨ ਵਾਪਸ ਲੈਣਾ ਹੀ ਪਵੇਗਾ ਨਹੀਂ ਤਾਂ ਇਹ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ, ਜਦ ਤੱਕ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ।
ਇਹ ਵੀ ਪੜੋ: ਦਿਲੀਪ ਘੋਸ਼ ਦਾ ਵਿਵਾਦਿਤ ਬਿਆਨ, ਕਿਹਾ-ਸ਼ਾਹੀਨ ਬਾਗ ਵਿੱਚ ਕੋਈ ਪ੍ਰਦਰਸ਼ਨਕਾਰੀ ਮਰ ਕਿਉ ਨਹੀ ਰਿਹਾ
ਦਿੱਲੀ ਦੇ ਸ਼ਾਹੀਨ ਬਾਗ ਵਿੱਚ ਪਿਛਲੇ ਇਕ ਮਹੀਨੇ ਤੋਂ ਐੱਨਆਰਸੀ ਅਤੇ ਸੀਏਏ ਖ਼ਿਲਾਫ਼ ਧਰਨਾ ਪ੍ਰਦਰਸ਼ਨ ਹੁਣ ਵੱਡਾ ਰੂਪ ਲੈਂਦਾ ਨਜ਼ਰ ਆ ਰਿਹਾ ਹੈ। ਹੁਣ ਦੇਖਣਾ ਇਹ ਹੈ ਕਿ ਸਰਕਾਰ ਇਸ ਉੱਤੇ ਕੀ ਕਦਮ ਉਠਾਉਂਦੀ ਹੈ। .