ਜਲੰਧਰ : ਸਿਵਲ ਹਸਪਤਾਲ ਨਰਸ ਯੂਨੀਅਨ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਵਿਭਾਗ ਦੀਆਂ 1700 ਸੀਟਾਂ ਖਾਲੀ ਹਨ ਜਿਸ ਨੂੰ ਸਰਕਾਰ ਉਨ੍ਹਾਂ ਨੂੰ ਭਰਤੀ ਨਹੀਂ ਕਰ ਰਹੀ। ਉਨ੍ਹਾਂ ਨੇ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਪੁਰਾਣੇ ਪੁਰਾਣੇ ਮੁਲਾਜ਼ਮਾਂ ਦੀ ਥਾਂ ਪੱਕੀਆਂ ਸੀਟਾਂ ਲਈ ਨਵੀਂ ਭਰਤੀ ਕਰ ਰਹੀ ਹੈ।
ਇਹ ਵੀ ਪੜ੍ਹੋ : ਸਰਹੱਦੀ ਇਲਾਕਿਆਂ 'ਚ ਹਾਈ ਅਲਰਟ, ਕੈਪਟਨ ਵੱਲੋਂ ਪਠਾਨਕੋਟ ਪ੍ਰਸ਼ਾਸਨ ਤੇ ਡੀਜੀਪੀ ਨੂੰ ਸਖ਼ਤ ਨਿਰਦੇਸ਼
ਮੁਲਾਜ਼ਮਾਂ ਨੇ ਇਹ ਵੀ ਦੋਸ਼ ਲਾਏ ਕਿ ਉਹ ਵੀ ਅੱਜ ਵੀ ਘੱਟ ਤਨਖਾਹਾਂ 'ਤੇ ਹੀ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾਂ ਕੀਤਾ ਜਾਵੇਗਾ।