ਜਲੰਧਰ: ਸ਼ਹਿਰ ਦੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਅਤੇ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਤੀਜਾ ਚੌਥਾ ਦਰਜਾ ਅਤੇ ਟੈਕਨੀਕਲ ਮੁਲਾਜ਼ਮਾਂ ਨੇ ਪੰਜਾਬ ਸੁਬਰਾਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਚੀਮਾ ਦੀ ਅਗਵਾਈ ਵਿੱਚ ਸਮੂਹਕ ਭੁੱਖ ਹੜਤਾਲ ਸ਼ੁਰੂ ਕੀਤੀ। ਇਸ ਵਿੱਚ 51 ਪ੍ਰਮੁੱਖ ਆਗੂ ਭੁੱਖ ਹੜਤਾਲ 'ਤੇ ਬੈਠੇ ਇਨ੍ਹਾਂ ਦਾ ਕਹਿਣਾ ਹੈ ਕਿ ਜੋ ਪੰਜਾਬ ਸਰਕਾਰ ਨੇ ਇਨ੍ਹਾਂ ਦੇ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਜੋ ਮੁਲਾਜ਼ਮਾਂ ਦੀ ਮੰਗਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਜੇਕਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੇ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਦੋਂ ਹੋਂਦ ਵਿੱਚ ਆਈ ਸੀ ਤੇ ਉਨ੍ਹਾਂ ਨੇ ਵੱਡੇ ਵੱਡੇ ਵਾਅਦੇ ਕੀਤੇ ਅਤੇ ਗੁਟਕਾ ਸਾਹਿਬ ਤੇ ਸਹੁੰ ਖਾ ਕੇ ਵਾਅਦੇ ਕੀਤੇ ਸੀ ਕਿ ਮੁਲਜ਼ਮਾਂ ਦੀ ਹਰੇਕ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਜੋ ਕੱਚੇ ਮੁਲਾਜ਼ਮ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਜੋ ਪੁਰਾਣੀ ਪੈਨਸ਼ਨ ਹੈ ਉਸ ਨੂੰ ਬਹਾਲ ਕੀਤਾ ਜਾਵੇਗਾ ਇਸ ਦੇ ਨਾਲ ਜੋ ਹੋਰ ਸਰਕਾਰੀ ਗੈਰ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੂੰ ਆਪਣੇ ਸੱਤਾ ਵਿਚ ਆਏ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਪਰ, ਹੁਣ ਤੱਕ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਹੈ। ਜਿਸਦੇ ਚੱਲਦੇ ਅੱਜ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰੋਂ ਪੰਜਾਬ ਸਰਕਾਰ ਮੁਲਾਜ਼ਮ ਯੂਨੀਅਨਾਂ ਨੂੰ ਭੁੱਖ ਹੜਤਾਲ 'ਤੇ ਬੈਠ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇੱਕ ਨੰਬਰ ਦੀ ਨਿਕੰਮੀ ਸਰਕਾਰ ਹੈ ਸਰਕਾਰ ਨੇ ਕੋਈ ਵੀ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰੇ।