ਜਲੰਧਰ: ਵੀਰਵਾਰ ਨੂੰ ਜਲੰਧਰ ਵਿੱਚ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਰਿਬਨ ਲਾ ਕੇ ਤੇ ਕਾਲੇ ਕਪੜੇ ਪਾ ਕੇ ਕੀਤਾ।
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜੀ ਪੰਜਾਬ ਦੇ ਲੋਕਾਂ ਨਾਲ ਤੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ ਉਸ ਨੂੰ ਯਾਦ ਦਵਾਉਣ ਦੇ ਲਿਆ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਤਹਿਸੀਲਾਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 17 ਜੁਲਾਈ ਨੂੰ ਨਵਾਂ ਨੋਟੀਫੀਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਪੰਜਾਬ ਦੇ ਜਿਹੜੇ ਨਵੇਂ ਮੁਲਾਜ਼ਮ ਭਰਤੀ ਹੋਣਗੇ ਉਨ੍ਹਾਂ ਦੀ ਤਨਖ਼ਾਹ ਕੇਂਦਰ ਦੇ ਪੇਅ ਕਮਿਸ਼ਨ ਮੁਤਾਬਕ ਨਿਰਧਾਰਿਤ ਕੀਤੀ ਜਾਵੇਗੀ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ 1968 ਵਿੱਚ ਪੰਜਾਬ ਦਾ ਵੱਖਰਾ ਪੇਅ ਕਮਿਸ਼ਨ ਬੋਰਡ ਬਣਿਆ ਹੈ ਜਿਸ ਦੇ ਤਹਿਤ ਹੀ ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਮਿਲ ਰਹੀਆਂ ਹਨ। ਉਸ ਦੇ ਅਧਾਰ ਉੱਤੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਮਿਲਣੀਆਂ ਚਾਹੀਦੀਆਂ ਹਨ।
ਉਨ੍ਹਾਂ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਜਿਹੜਾ ਇਹ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਵਾਪਸ ਨਾ ਲਿਆ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ: ਸਾਉਣ ਵਿੱਚ ਕੋਰੋਨਾ ਦੀ ਮਾਰ ਝੱਲ ਰਹੇ ਮਹਿੰਦੀ ਕਲਾਕਾਰ, ਸੁੰਨੇ ਪਏ ਬਾਜ਼ਾਰ