ETV Bharat / state

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

author img

By

Published : Nov 12, 2022, 12:16 PM IST

Updated : Nov 12, 2022, 12:45 PM IST

ਜਲੰਧਰ ਦੇ ਬੱਸ ਅੱਡੇ ਉੱਤੇ ਅੱਜ ਸਵਾਰੀਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਸ਼ਹਿਰ ਵਿੱਚ ਅੱਜ 2 ਘੰਟਿਆਂ ਲਈ ਬੱਸ ਅੱਡੇ ਤੋਂ ਬੱਸਾ ਦਾ ਚੱਕਾ ਜਾਮ ਕਰ ਕੇ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ (Protest in Jalandhar bus stand) ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

Protest in Jalandhar bus stand
Protest in Jalandhar bus stand

ਜਲੰਧਰ: ਸ਼ਹਿਰ ਵਿੱਚ ਸ਼ਨੀਵਾਰ ਨੂੰ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ 10 ਵਜੇ ਤੋਂ ਲੈ ਕੇ 11 ਵਜੇ ਤੱਕ ਬੱਸ ਅੱਡੇ ਨੂੰ ਬੰਦ ਕੀਤਾ ਗਿਆ। ਇਸ ਮੌਕੇ ਜਿੱਥੇ ਇਹ ਮੁਲਾਜ਼ਮ ਆਪਣੀਆਂ ਮੰਗਾਂ 'ਤੇ ਅੜੇ ਹੋਏ ਸੀ, ਉੱਥੇ ਹੀ, ਦੂਜੇ ਪਾਸੇ ਤੋਂ ਸਵਾਰੀਆਂ ਨੂੰ ਵੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ।

ਕੀ ਹਨ ਮੰਗਾਂ: ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂ ਚਾਨਣ ਸਿੰਘ ਦੇ ਮੁਤਾਬਕ ਇਹ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਂਦੇ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਚਾਨਣ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦਾ ਇੱਕ ਕੰਡਕਟਰ ਸਾਥੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ, ਕਿਉਂਕਿ ਉਸ ਦੇ ਖ਼ਿਲਾਫ਼ ਚੰਡੀਗੜ੍ਹ ਤੋਂ ਜਲੰਧਰ ਆਉਂਦੇ ਹੋਏ ਇਕ ਗਲਤ ਸ਼ਿਕਾਇਤ ਕੀਤੀ ਗਈ ਸੀ, ਪਰ ਹਾਲੇ ਤੱਕ ਉਸ ਮੁਲਾਜ਼ਮ ਦੀ ਕੋਈ ਸੁਣਵਾਈ ਨਹੀਂ ਹੋਈ।

ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ: ਚਾਨਣ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋਂ ਫਿਰੋਜ਼ਪੁਰ ਡਿਪੂ ਦੇ 12 ਕੰਡਕਟਰਾਂ ਨੂੰ ਬਦਲ ਕੇ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ, ਜੋ ਕਿ ਇਕ ਨਾਜਾਇਜ਼ ਤੌਰ 'ਤੇ ਬਦਲੀ ਕੀਤੀ ਗਈ ਹੈ। ਚਾਨਣ ਸਿੰਘ ਨੇ ਕਿਹਾ ਕਿ ਮਹਿਕਮਾ ਆਪਣੀ ਮਰਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੁਲਜ਼ਮਾਂ ਦੀ ਸੁਣਵਾਈ ਨਹੀਂ ਹੋ ਰਹੀ। ਮਹਿਕਮੇ ਵੱਲੋਂ ਪਿਛਲੇ ਦਿਨੀਂ ਮਹਿਕਮੇ ਨੇ ਨਾਜਾਇਜ਼ ਭਰਤੀ ਕਰਦੇ ਹੋਏ 28 ਐਸੇ ਡਰਾਈਵਰ ਭਰਤੀ ਕੀਤੇ ਗਏ, ਜਿਨ੍ਹਾਂ ਦਾ ਕੋਈ ਟੈਸਟ ਤੱਕ ਨਹੀਂ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਬੱਸ ਅੱਡਿਆਂ ਨੂੰ ਬੰਦ ਕੀਤਾ ਹੈ, ਪਰ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀ ਨਾਂ ਸੁਣੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਏਗਾ।

ਇਹ ਵੀ ਪੜ੍ਹੋ: ਸੁਧੀਰ ਸੂਰੀ ਕਤਲ ਮਾਮਲਾ: ਮੁਲਜ਼ਮ ਸੰਦੀਪ ਸੰਨੀ ਦੀ ਅੱਜ ਅਦਾਲਤ 'ਚ ਪੇਸ਼ੀ

Last Updated : Nov 12, 2022, 12:45 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.