ETV Bharat / state

ਮੁਲਾਜ਼ਮ ਵੱਲੋਂ ਖੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਹਮਣੇ ਦਿੱਤਾ ਧਰਨਾ - amritsar police

ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਖ਼ੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਯੂਨੀਵਰਸਿਟੀ ਸਾਹਮਣੇ ਚੱਕਾ ਜਾਮ ਕਰ ਕੇ ਧਰਨਾ ਦਿੱਤਾ।

Protest by victim family before gndu
ਮੁਲਾਜ਼ਮ ਵੱਲੋਂ ਖੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਹਮਣੇ ਦਿੱਤਾ ਧਰਨਾ
author img

By

Published : Oct 6, 2020, 8:18 PM IST

ਅੰਮ੍ਰਿਤਸਰ: ਜੀਐਨਡੀਯੂ ਦੇ ਕੱਚੇ ਮੁਲਾਜ਼ਮ ਦੀ ਖ਼ੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਯੂਨੀਵਰਸਿਟੀ ਸਾਹਮਣੇ ਚੱਕਾ ਜਾਮ ਕਰ ਕੇ ਧਰਨਾ ਦਿੱਤਾ। ਬਾਅਦ 'ਚ ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਵਿਸ਼ਵਾਸ਼ ਦੇ ਕੇ ਜਾਮ ਖੁੱਲ੍ਹਵਾਇਆ।

ਮੁਲਾਜ਼ਮ ਵੱਲੋਂ ਖੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਹਮਣੇ ਦਿੱਤਾ ਧਰਨਾ

ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਹਰਪ੍ਰੀਤ ਸਿੰਘ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੱਖਾ ਚੋਰੀ ਕਰਨ ਦੇ ਮਾਮਲੇ 'ਚ ਝੂਠਾ ਫਸਾਇਆ ਗਿਆ ਸੀ ਅਤੇ ਬਾਅਦ ਵਿੱਚ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀ ਅਤੇ ਪੁਲਿਸ ਮੁਲਾਜ਼ਮਾਂ ਨੇ ਹਰਪ੍ਰੀਤ ਸਿੰਘ 'ਤੇ ਤਸ਼ੱਦਦ ਕਰਨ ਦੀ ਇੱਕ ਵੀਡੀਓ ਵਾਇਰਲ ਕਰ ਦਿੱਤੀ, ਜਿਸ ਤੋਂ ਬਾਅਦ ਨਮੋਸ਼ੀ ਕਾਰਨ ਹਰਪ੍ਰੀਤ ਨੇ ਖੁਦਕੁਸ਼ੀ ਕਰ ਲਈ। ਪੀੜਤ ਨੇ ਇਸ ਮੌਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

ਉੱਥੇ ਹੀ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਭਰੋਸਾ ਦਿਵਾ ਕੇ ਰੋਡ ਜਾਮ ਖੁਲ੍ਹਵਾ ਦਿੱਤਾ।

ਦੱਸ ਦੇਈਏ ਹਰਪ੍ਰੀਤ ਸਿੰਘ 'ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੱਖਾ ਚੋਰੀ ਕਰਨ ਦੇ ਦੋਸ਼ਾਂ 'ਚ ਮਾਮਲਾ ਦਰਜ ਕਰਵਾਇਆ ਸੀ। ਇਸ ਮਾਮਲੇ 'ਚ ਹਰਪ੍ਰੀਤ ਸਿੰਘ 'ਤੇ ਤਸ਼ੱਦਦ ਕਰਨ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਨਮੋਸ਼ੀ ਕਾਰਨ ਹਰਪ੍ਰੀਤ ਨੇ 3 ਅਕਤੂਬਰ ਨੂੰ ਖੁਦਕੁਸ਼ੀ ਕਰ ਲਈ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.