ETV Bharat / state

ਪਾਣੀ ਦੀ ਸਮੱਸਿਆ ਨੂੰ ਲੈ ਕੇ ਲਗਾਇਆ ਗਿਆ ਧਰਨਾ

ਗੰਦਾ ਪਾਣੀ ਪੀਣ ਲਈ ਮਜ਼ਬੂਰ ਮੁਹੱਲਾ ਸੰਤੋਖਪੁਰਾ ਦੇ ਵਾਸੀਆਂ ਨੇ ਨਗਰ ਨਿਗਮ ਦੀ ਘਟੀਆ ਕਾਰਜ ਪ੍ਰਣਾਲੀ ਤੋਂ ਪ੍ਰੇਸ਼ਾਨ ਹੋ ਕੇ ਕੌਮੀ ਰਾਜ ਮਾਰਗ (National Highways) ਨੂੰ ਜਾਮ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਪਾਣੀ ਦੀ ਸਮੱਸਿਆ ਨੂੰ ਲੈਕੇ ਧਰਨਾ
ਪਾਣੀ ਦੀ ਸਮੱਸਿਆ ਨੂੰ ਲੈਕੇ ਧਰਨਾ
author img

By

Published : Dec 9, 2021, 6:13 PM IST

ਜਲੰਧਰ: ਬੀਤੇ ਕਾਫ਼ੀ ਸਮੇਂ ਤੋਂ ਗੰਦਾ ਪਾਣੀ ਪੀਣ ਲਈ ਮਜ਼ਬੂਰ ਮੁਹੱਲਾ ਸੰਤੋਖਪੁਰਾ ਦੇ ਵਾਸੀਆਂ ਨੇ ਨਗਰ ਨਿਗਮ ਦੀ ਘਟੀਆ ਕਾਰਜ ਪ੍ਰਣਾਲੀ ਤੋਂ ਪ੍ਰੇਸ਼ਾਨ ਹੋ ਕੇ ਕੌਮੀ ਰਾਜ ਮਾਰਗ (National Highways) ਨੂੰ ਜਾਮ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ 6-7 ਮਹੀਨਿਆਂ ਤੋਂ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ। ਜਿਸ ਕਰਕੇ ਉਹ ਲਗਾਤਾਰ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਉਹ ਕਈ ਵਾਰ ਸਥਾਨਕ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ, ਪਰ ਨਗਰ ਨਿਗਮ ਅਤੇ ਸਥਾਨਕ ਵੱਲੋਂ ਉਨ੍ਹਾਂ ਦੀ ਸ਼ਿਕਾਇਤ ‘ਤੇ ਕੋਈ ਸੁਣਵਾਈ ਨਹੀਂ ਕੀਤੀ।

ਇਸ ਨੂੰ ਦੇਖਦੇ ਹੋਏ ਬੀ.ਡੀ.ਪੀ.ਓ ਸੁਖਦੇਵ ਸਿੰਘ (BDPO Sukhdev Singh) ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਕੇ ਮੁਹੱਲਾ ਵਾਸੀਆਂ ਦਾ ਧਰਨਾ ਚੁਕਵਾਇਆ ਗਿਆ।

ਪਾਣੀ ਦੀ ਸਮੱਸਿਆ ਨੂੰ ਲੈਕੇ ਧਰਨਾ

ਬੀ.ਡੀ.ਪੀ.ਓ ਸੁਖਦੇਵ ਸਿੰਘ (BDPO Sukhdev Singh) ਅਤੇ ਨਗਰ ਨਿਗਮ (Municipal Corporation) ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਬਹੁਤ ਜਲਦ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਸਮੂਹ ਮਹੁੱਲਾ ਵਾਸੀਆਂ ਨੇ ਧਰਨਾ ਚੁੱਕ ਲਿਆ।

ਇਸ ਧਰਨੇ ਦੇ ਸਮਾਪਤ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਸਮੱਸਿਆ ਦਾ ਹੱਲ ਹੁੰਦਾ ਨਾ ਦੇਖ ਮਹੁੱਲਾ ਵਾਸੀਆਂ ਨੇ ਮੁੜ ਤੋਂ ਸਵੇਰੇ ਲਿੰਕ ਰੋਡ ਤੇ ਦਰੀਆਂ ਵਿਛਾ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਇਸ ਧਰਨੇ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ (Punjab President of Bahujan Samaj Party) ਅਤੇ ਹਲਕਾ ਫਗਵਾੜਾ ਤੋਂ ਗਠਜੋੜ ਦੇ ਸਾਂਝੇ ਉਮੀਦਵਾਰ ਜਸਬੀਰ ਸਿੰਘ ਗੜੀ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਸਲਰ ਰਣਜੀਤ ਸਿੰਘ ਖੁਰਾਣਾ, ਲੋਕ ਇਨਸਾਫ ਪਾਰਟੀ ਦੇ ਨੇਤਾ ਜਰਨੈਲ ਨੰਗਲ, ਮਾਸ਼ਟਰ ਹਰਭਜਨ ਸਿੰਘ ਬਲਾਲੋਂ, ਪ੍ਰਦੀਪ ਮੱਲ ਆਪਣੇ ਸਾਥੀਆਂ ਨਾਲ ਪਹੁੰਚ ਗਏ ਜਿਨਾਂ ਨੇ ਮੌਜੂਦਾ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਗੱਲਬਾਤ ਕਰਦਿਆ ਜਸਬੀਰ ਸਿੰਘ ਗੜੀ (Jasbir Singh Gadri) ਨੇ ਆਖਿਆ ਕਿ ਕਾਂਗਰਸ ਸਰਕਾਰ (Congress Government) ਦਲਿਤ ਭਾਈਚਾਰੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਸਭ ਪ੍ਰਸ਼ਾਸ਼ਨ ਦੀ ਅਣਗਹਿਲੀ ਦਾ ਕਾਰਨ ਹੈ।

ਉਨਾਂ ਕਿਹਾ ਕਿ ਇਹ ਜੋ ਪਾਣੀ ਮਹੁੱਲਾ ਵਾਸੀਆਂ ਨੂੰ ਮਿਲ ਰਿਹਾ ਹੈ ਉਹ ਪੀਣ ਯੋਗ ਨਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਦਲੇ ਜੋ ਨਗਰ ਨਿਗਮ (Municipal Corporation) ਵੱਲੋਂ ਪਾਣੀ ਵਾਲਾ ਟੈਂਕਰ ਭੇਜਿਆ ਗਿਆ ਹੈ। ਉਸ ਵਿੱਚ ਵੀ ਜੋ ਪਾਣੀ ਹੈ ਉਹ ਵੀ ਪੀਣ ਯੋਗ ਨਹੀ ਹੈ।

ਉਨ੍ਹਾਂ ਕਿਹਾ ਕਿ ਇਹ ਪਾਣੀ ਪੀਣ ਨਾਲ ਬਹੁਤ ਸਾਰੇ ਲੋਕ ਬਿਮਾਰ ਪਏ ਹਨ। ਜਿਸ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ (Responsible) ਹੈ। ਉਨਾਂ ਕਿਹਾ ਕਿ ਜੇਕਰ ਨਗਰ ਨਿਗਮ (Municipal Corporation) ਨੇ ਇਸ ਦਾ ਸੋਮਵਾਰ ਤੱਕ ਹੱਲ ਨਾਂ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ: ਅੰਦੋਲਨ ਮੁਲਤਵੀ: ਕਿਸਾਨਾਂ ਦੀ ਫ਼ਤਿਹ, ਈਟੀਵੀ ਨਾਲ ਖ਼ਾਸ ਗੱਲਬਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.