ਜਲੰਧਰ:ਵਿਦਿਆਰਥੀਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ (Protest)ਕੀਤਾ ਗਿਆ।ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੈਕ ਨਾਮ ਦੀ ਸੰਸਥਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਗਰਾਂਟ ਨਾ ਮਿਲਣ ਕਾਰਨ ਉਹ ਦੋ ਲੱਖ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਰਹੀ ਹੈ।ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਵਿਦਿਆਰਥੀਆਂ (Student) ਵੱਲੋਂ ਏਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ।
ਇਸ ਮੌਕੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਦਲਿਤ ਵਿਦਿਆਰਥੀਆਂ ਨਾਲ ਸਰਕਾਰ ਧੱਕਾ ਕਰ ਰਹੀ ਹੈ ਅਤੇ ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਹੀ ਸੰਸਥਾ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਂ ਦੇ ਰੋਲ ਨੰਬਰ ਨਾ ਰੋਕੇ ਜਾਣ।
ਇਸ ਮੌਕੇ ਏਡੀਸੀ ਜਸਬੀਰ ਸਿੰਘ ਨੇ ਕਿਹਾ ਕਿ ਜੇਕਰ ਇਨ੍ਹਾਂ ਦੇ ਰੋਲ ਨੰਬਰ ਰੋਕੇ ਗਏ ਤਾਂ ਸੰਸਥਾ ਖ਼ਿਲਾਫ਼ ਨਿਯਮਾਂ ਦੇ ਤਹਿਤ ਕਾਰਵਾਈ ਹੋਵੇਗੀ।ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਰਿਜ਼ਲਟ ਕੋਈ ਨਹੀਂ ਰੋਕੇਗਾ।
ਇਹ ਵੀ ਪੜੋ:Corona Warriors: ਕੋਰੋਨਾ ਯੋਧਿਆਂ ਨੂੰ ਫਾਰਗ ਕਰਨ 'ਤੇ 'ਆਪ' ਦਾ ਸਰਕਾਰ 'ਤੇ ਨਿਸ਼ਾਨਾ