ਜਲੰਧਰ: ਨਕੋਦਰ ਚੌਂਕ ਦੇ ਕੋਲ ਆਕਸਫੋਰਡ ਹਸਪਤਾਲ (Oxford Hospital near Nakodar Chowk) ਦੇ ਬਾਹਰ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਇੱਕ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਨੇ ਡਾਕਟਰ ‘ਤੇ ਇਲਾਜ ਦੌਰਾਨ ਲਾਪ੍ਰਵਾਹੀ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਮਰੀਜ਼ ਦੀ ਮੌਤ ਦੇ ਲਈ ਜ਼ਿੰਮੇਵਾਰ (Responsible for death) ਠਹਿਰਾਇਆ। ਇਸ ਮੌਕੇ ਪੀੜਤ ਪਰਿਵਾਰ ਨੇ ਹਸਪਤਾਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against the hospital) ਕੀਤਾ ਅਤੇ ਹਸਪਤਾਲ ਦੇ ਬਾਹਰ ਹਸਪਤਾਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌੌਰਾਨ ਪਰਿਵਾਰਿਕ ਮੈਂਬਰ ਬੱਬੂ ਨੇ ਕਿਹਾ ਹੈ ਕਿ ਉਸ ਦੀ ਮਾਤਾ ਨੂੰ ਪੱਥਰੀ ਦੇ ਇਲਾਜ ਦੇ ਲਈ ਇੱਥੇ ਦਾਖ਼ਲ ਕਰਵਾਇਆ ਗਿਆ ਸੀ, ਪਰ ਸਵੇਰੇ ਉਨ੍ਹਾਂ ਦੀ ਮੌਤ (Death) ਹੋ ਜਾਣ ਦੀ ਜਾਣਕਾਰੀ ਹੋਈ, ਉਨ੍ਹਾਂ ਨੇ ਦੱਸਿਆ ਹੈ ਕਿ ਵੈਂਟੀਲੇਟਰ ‘ਤੇ ਰੱਖਿਆ ਹੋਇਆ ਸੀ ਨਾ ਹੀ ਕੋਈ ਜਾਣਕਾਰੀ ਦਿੱਤੀ ਅਤੇ ਜਦੋਂ ਉਹ ਸਾਰੀ ਰਾਤ ਹਸਪਤਾਲ ਵਿੱਚ ਹੀ ਸੌਂ ਰਹੇ ਸੀ ਜਦੋਂ ਇਸ ਸੰਬੰਧ ਵਿੱਚ ਡਾਕਟਰ ਨਾਲ ਗੱਲ ਕਰਨੀ ਚਾਹੀ ਤਾਂ ਡਾਕਟਰ ਨੇ ਵੀ ਹਾਲੇ ਤੱਕ ਉਨ੍ਹਾਂ ਦੇ ਨਾਲ ਕੋਈ ਗੱਲ ਨਹੀਂ ਕੀਤੀ ਅਤੇ ਡਾਕਟਰ ਦੀ ਲਾਪਰਵਾਹੀ ਦੇ ਚਲਦੇ ਹੀ ਉਨ੍ਹਾਂ ਦੀ ਮਾਤਾ ਲੀਲਾ ਦੇਵੀ ਦੀ ਮੌਤ ਹੋ ਗਈ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਡਾਕਟਰਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਮਰੀਜ ਨਾਲ ਅਜਿਹਾ ਨਾ ਹੋ ਸਕੇ।
ਇਹ ਵੀ ਪੜ੍ਹੋ: ਵੇਖੋ, ਹੇਮਕੁੰਟ ਸਾਹਿਬ ਤੋਂ ਇਹ ਤਸਵੀਰਾਂ, ਬਰਫ਼ ਹਟਾਉਣ ਵਿੱਚ ਜੁੱਟੀ ਫੌਜ
ਉੱਥੇ ਹੀ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਵਿਧਾਇਕ ਰਮਨ ਅਰੋੜ (MLA Raman Aror) ਅਤੇ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਉਹ ਇਸ ਦੀ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਜਾਂਚ ਕਰਾਉਣਗੇ ਅਤੇ ਜੋ ਵੀ ਦੋਸ਼ੀ ਹੋਇਆ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧੀ ਡਾਕਟਰ ਦੇ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਮੁਲੱਠੀ ਦੇ ਭਰੇ ਟਰੱਕ ਵਿੱਚੋਂ 50 ਕਿਲੋ ਹੈਰੋਇਨ ਬਰਾਮਦ