ETV Bharat / state

ਪੱਨਬੱਸ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ - punbus rally

ਜਲੰਧਰ ਦੇ ਪਨਬੱਸ ਕਾਂਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ 18 ਡੀਪੂਆਂ 'ਤੇ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂ ਨੇ ਦੱਸਿਆ ਕਿ ਸੂਬੇ ਦੇ ਮੰਤਰੀ ਨਾਲ ਉਨ੍ਹਾਂ ਦੀਆਂ ਚਾਰ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।

ਫ਼ੋਟੋ
author img

By

Published : Jul 22, 2019, 9:57 PM IST

ਜਲੰਧਰ: ਪਨਬੱਸ ਕਾਂਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ 18 ਡੀਪੂਆਂ 'ਤੇ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂ ਨੇ ਦੱਸਿਆ ਕਿ ਸੂਬੇ ਦੇ ਮੰਤਰੀ ਨਾਲ ਉਨ੍ਹਾਂ ਦੀਆਂ ਚਾਰ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।

ਵੀਡੀਓ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਉਨ੍ਹਾਂ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ ਜਿਸਦੇ ਚਲਦੇ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਗੇਟ 'ਤੇ ਰੈਲੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ 'ਤੇ 2 ਅਗਸਤ ਨੂੰ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਅੱਡੇ ਬੰਦ ਕੀਤੇ ਜਾਣਗੇ ਅਤੇ 14, 15 ਅਤੇ 16 ਅਗਸਤ ਨੂੰ ਸੂਬੇ ਵਿੱਚ ਪਨਬੱਸ ਦਾ ਚੱਕਾ ਜਾਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ ਉੱਥੇ ਯੂਨੀਅਨ ਦੇ ਨੇਤਾ ਅਤੇ ਉਨ੍ਹਾਂ ਦੇ ਸਾਥੀ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕਰਨਗੇ।

Intro:ਅੱਜ ਜਲੰਧਰ ਦੇ ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ ਅਠਾਰਾਂ ਡਿਪੂਆਂ ਤੇ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਆਪਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।Body:ਇਸ ਮੌਕੇ ਯੂਨੀਅਨ ਦੇ ਨੇਤਾ ਜਸਵੰਤ ਸਿੰਘ ਨੇ ਦੱਸਿਆ ਕਿ ਸੂਬੇ ਦੇ ਮੰਤਰੀ ਨਾਲ ਉਨ੍ਹਾਂ ਦੀ ਚਾਰ ਵਾਰ ਮੀਟਿੰਗ ਹੋ ਚੁੱਕੀ ਹੈ। ਪਰ ਉਨ੍ਹਾਂ ਦੀਆਂ ਸਾਰੀਆਂ ਮੀਟਿੰਗਾਂ ਫਲਾਪ ਰਹੀਆਂ ਜਿਸ ਤੋਂ ਬਾਅਦ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੀ ਗੇਟ ਰੈਲੀ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਦੋ ਅਗਸਤ ਨੂੰ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਅਤੇ ਫਿਰ ਚੌਦਾਂ ਪੰਦਰਾਂ ਸੋਲਾਂ ਅਗਸਤ ਨੂੰ ਸੂਬੇ ਵਿੱਚ ਪਨਬਸ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਦਰਾਂ ਅਗਸਤ ਨੂੰ ਮੁੱਖ ਮੰਤਰੀ ਜਿੱਥੇ ਵੀ ਆਜ਼ਾਦੀ ਦੇ ਵੱਸ ਦਾ ਝੰਡਾ ਲਹਿਰਾਕੇ ਉੱਥੇ ਯੂਨੀਅਨ ਦੇ ਨੇਤਾ ਅਤੇ ਉਨ੍ਹਾਂ ਦੇ ਸਾਥੀ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕਰਨਗੇ।

ਬਾਈਟ :- ਜਸਵੰਤ ਸਿੰਘ ( ਆਗੂ,ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ)

ਬਾਈਟ :- ਜਸਬੀਰ ਸਿੰਘ ( ਆਗੂ,ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ)Conclusion:ਜੇਕਰ ਫਿਰ ਵੀ ਸਰਕਾਰ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ ਤਾਂ ਪਰਮਾਨੈਂਟ ਤੌਰ ਤੇ ਸੂਬੇ ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.