ਜਲੰਧਰ: ਪਨਬੱਸ ਮੁਲਾਜ਼ਮ ਯੂਨੀਅਨ ਤੇ ਠੇਕਾ ਮੁਲਾਜ਼ਮ ਵਰਕਰਜ਼ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਾਲੇ ਕੱਪੜੇ ਪਾ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਰੋਸ ਮਾਰਚ ਕੱਢਿਆ ਗਿਆ।
ਇਸ ਮੌਕੇ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਸੂਬੇ ਵਿੱਚ 4500 ਵਰਕਰ ਕੰਡਕਟਰ ਦੇ ਤੌਰ 'ਤੇ ਕੰਮ ਕਰ ਰਹੇ ਹਨ। ਇਨ੍ਹਾਂ ਵਰਕਰਾਂ ਨੂੰ ਨਾ ਹੀ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਹੋਰ ਬਾਕੀ ਸਹੂਲਤਾਂ ਦਿੱਤੀ ਜਾ ਰਹੀਆਂ ਹਨ। ਇਸ ਕਾਰਨ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਦਕਿ 14, 15 ਅਤੇ 16 ਅਗਸਤ ਨੂੰ ਪਨਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਦੁਜੇ ਪਾਸੇ ਅਜਾਦੀ ਦਿਵਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਲੰਧਰ ਝੰਡਾ ਲਹਿਰਾਉਣ ਆ ਰਹੇ ਹਨ, ਜਿਨ੍ਹਾਂ ਦੇ ਸਾਹਮਣੇ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 15 ਅਗਸਤ ਨੂੰ ਅਜਾਦੀ ਦੀ ਥਾਂ ਗੁਲਾਮੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ।
ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ ਜਾਂ ਇਹ ਪ੍ਰਦਰਸ਼ਨ 15 ਅਗਸਤ ਨੂੰ ਵੀ ਜਾਰੀ ਰਹੇਗਾ। ਆਜ਼ਾਦੀ ਦੇ ਦਿਹਾੜੇ ਤੇ ਕਾਲੇ ਕੱਪੜੇ ਪਾ ਆਪਣਾ ਰੋਸ ਪ੍ਰਦਰਸ਼ਨ ਕਰਨਗੇ।