ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦਾ ਨਤੀਜਾ ਆਉਣ ’ਚ ਕੁਝ ਸਮਾਂ ਰਹਿ ਗਿਆ ਹੈ। ਐਗਜ਼ਿਟ ਪੋਲ ਦੇ ਹਿਸਾਬ ਦੇ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਨਤੀਜੇ ਆਉਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਦੇ ਉਮੀਦਵਾਰ ਸ਼ੀਤਲ ਅਨੁਰਾਗ ਵੱਲੋਂ ਲੱਡੂਆਂ ਦਾ ਆਰਡਰ ਤੱਕ ਦਿੱਤਾ ਗਿਆ ਹੈ।
ਆਪ ਉਮੀਦਵਾਰ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ ਉੱਪਰ ਲੱਡੂਆਂ ਦਾ ਆਰਡਰ ਦਿੱਤਾ ਗਿਆ ਹੈ ਕਿਉਂਕਿ ਆਪ ਦੀ ਸਰਕਾਰ ਆਉਣੀ ਲਾਜ਼ਮੀ ਹੈ। ਇਸ ਮੌਕੇ ਆਪ ਆਗੂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਜਿੱਤ ਦੇ ਜਸ਼ਨ ਧਿਆਨ ਵਿੱਚ ਰਹਿੰਦੇ ਮਨਾਏ ਜਾਣ ਕਿਉਂਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਲਈ ਅਜਿਹੇ ਲੋਕਾਂ ਨੂੰ ਮੌਕਾ ਨਹੀਂ ਦੇਣਾ ਚਾਹੀਦਾ।
ਸ਼ੀਤਲ ਅਨੁਰਾਗ ਦਾ ਕਹਿਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਵੇਗੀ ਅਤੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਲੈਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਜਿਸ ਨੂੰ ਬਿਆਨ ਕਰਨਾ ਵੀ ਮੁਸ਼ਕਿਲ ਹੈ।
ਇਹ ਵੀ ਪੜ੍ਹੋ: ਨਤੀਜਿਆਂ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਉੱਪ ਮੁੱਖ ਮੰਤਰੀ ਰੰਧਾਵਾ
ਇਸ ਮੌਕੇ ਆਪ ਆਗੂ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਅਸਲੀਅਤ ਤੋਂ ਸੂਬੇ ਦੇ ਲੋਕ ਜਾਣੂ ਹੋ ਚੁੱਕੇ ਹਨ। ਫਿਲਹਾਲ ਹੁਣ ਦੇਖਣਾ ਇਹ ਹੈ ਕਿ ਕੱਲ੍ਹ ਮਸ਼ੀਨਾਂ ਦੇ ਅੰਦਰੋਂ ਕਿਸਦੀ ਕਿਸਮਤ ਖੁੱਲ੍ਹਦੀ ਹੈ।
ਇਹ ਵੀ ਪੜ੍ਹੋ: ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵਲੋਂ ਤਿਆਰੀ ਮੁਕੰਮਲ