ਜਲੰਧਰ: ਹਲਕੇ ਦਾ ਹਾਲ ਜਨਤਾ ਦੇ ਨਾਲ ਦੇ ਪ੍ਰੋਗਰਾਮ ਦੇ ਵਿੱਚ ਅੱਜ ਅਸੀਂ ਪੁੱਜੇ ਜਲੰਧਰ ਦੇ ਹਲਕਾ ਨਕੋਦਰ ਦੇ ਪਿੰਡ ਸਹਿਮ ਵਿਖੇ ਜਿੱਥੇ ਕਿ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਪਿੰਡਵਾਸੀਆਂ ਨਾਲ ਪਿੰਡ ਦੇ ਹਾਲਾਤਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਪਿੰਡ ਦੇ ਵਿੱਚ ਕਿੰਨਾ ਕੁ ਵਿਕਾਸ ਹੋਇਆ ਹੈ ਇਸ ਨੂੰ ਲੈ ਕੇ ਪਿੰਡ ਵਾਸੀਆਂ ਨਾਲ ਖਾਸ ਗੱਲਬਾਤ ਕੀਤੀ ਗਈ।
ਪਿੰਡ ਵਾਸੀਆਂ ਨਾਲ ਖਾਸ ਗੱਲਬਾਤ
ਨਕੋਦਰ ਦੇ ਪਿੰਡ ਸਹਿਮ ਦੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਵੀਹ ਸਾਲਾਂ ਤੋਂ ਉਨ੍ਹਾਂ ਦੇ ਪਿੰਡ ਦੇ ਵਿਚ ਸੀਵਰੇਜ ਨਹੀਂ ਸੀ ਜੋ ਕਿ ਹੁਣ ਪਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿੱਚ ਵਿਕਾਸ ਦੀ ਗੱਲ ਕਰੀਏ ਤੇ ਪਿੰਡ ਦਾ ਵਿਕਾਸ ਹੋ ਰਿਹਾ ਹੈ ਇੰਟਰਲੋਕ ਟਾਇਲਾਂ ਪੈ ਰਹੀਆਂ ਹਨ ਜੋ ਕਿ ਪਹਿਲਾਂ ਨਹੀਂ ਸੀ। ਉਨ੍ਹਾਂ ਦੱਸਿਆ ਕਿ ਜੋ ਪਿੰਡ ਦਾ ਸਕੂਲ ਹੈ ਉਹ ਸਿਰਫ ਅੱਠਵੀਂ ਤੱਕ ਹੈ ਜਿਸ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਗੁਹਾਰ ਲਗਾਉਂਦੇ ਹਨ ਕਿ ਸਕੂਲ ਨੂੰ ਬਾਰ੍ਹਵੀਂ ਤੱਕ ਕੀਤਾ ਜਾਵੇ ਤਾਂ ਜੋ ਪਿੰਡ ਦੇ ਬੱਚਿਆਂ ਨੂੰ ਅੱਗੇ ਦੀ ਪੜ੍ਹਾਈ ਕਰਨ ਲਈ ਪਿੰਡ ਤੋਂ ਬਾਹਰ ਨਾ ਜਾਣਾ ਪਵੇ।
ਪਿੰਡ ਸਹਿਮ ਦੇ ਵਿਕਾਸ ਦੇ ਹਾਲਾਤ
ਓਧਰ ਦੂਜੇ ਪਾਸੇ ਜੋ ਸਾਡੀ ਟੀਮ ਦੇ ਵੱਲੋਂ ਜੋ ਕੈਮਰੇ ਦੇ ਵਿੱਚ ਪਿੰਡ ਦੇ ਵਿਕਾਸ ਨੂੰ ਲੈ ਕੇ ਤਸਵੀਰਾਂ ਸਾਹਮਣੇ ਆਈਆਂ ਹਨ। ਵਿਖਾਈ ਦੇ ਰਹੀਆਂ ਇਹ ਤਸਵੀਰਾਂ ਅਜੇ ਹੋਰ ਵਿਕਾਸ ਦੀ ਮੰਗ ਕਰ ਰਹੀਆਂ ਹਨ।
ਪੰਜਾਬ ਦਾ ਸਿਆਸੀ ਪਾਰਾ ਗਰਮਾਇਆ
2022 ਵਿਧਾਨਸਭਾ ਚੋਣਾਂ (2022 Assembly Elections) ਆਉਣ ਵਾਲੀਆਂ ਹਨ ਜਿਸ ਨੂੰ ਲੈ ਕੇ ਪੰਜਾਬ ਦਾ ਸਿਆਸੀ ਪਾਰਾ ਵੀ ਗਰਮਾ ਚੁੱਕਿਆ ਹੈ। ਸਭ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ। ਇਸਦੇ ਚੱਲਦੇ ਹੀ ਪਾਰਟੀਆਂ ਨੇ ਆਪਣੀ ਪ੍ਰਚਾਰ ਮੁਹਿੰਮ ਵੀ ਵਿੱਢ ਦਿੱਤੀ ਗਈ ਹੈ ਅਤੇ ਆਪਣੇ ਕੰਮ ਗਿਣਾਏ ਜਾ ਰਹੇ ਹਨ। ਇਸਦੇ ਨਾਲ ਹੀ ਕਈ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਕਿਹੜੇ ਵਿਕਾਸ ਦੇ ਕੰਮ ਕੀਤੇ ਜਾਣਗੇ। ਪੰਜਾਬ ਦੇ ਵਿੱਚ ਕਾਂਗਰਸ ਸਰਕਾਰ ਨੂੰ ਉਸ ਦੇ ਕਾਰਜਕਾਲ ਸਮੇਂ ਦੌਰਾਨ ਸਰਕਾਰ ਕਿੰਨਾ ਕੁ ਵਿਕਾਸ ਕਰ ਸਕੀ ਹੈ ਇਸ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ।
ਹਲਕਾ ਨਕੋਦਰ ਦੀ ਕਿੰਨ੍ਹੇ ਹਨ ਵੋਟਰ ?
ਜਲੰਧਰ ਦੇ ਹਲਕਾ ਨਕੋਦਰ ਦੇ ਵਿੱਚ ਕੁੱਲ ਵੋਟਰਾਂ ਦੀ ਗੱਲ ਕਰੀਏ ਤਾਂ 1,90,008 ਕੁੱਲ ਵੋਟਰ ਹਨ ਜਿੰਨ੍ਹਾਂ ਵਿੱਚੋਂ 98,515 ਪੁਰਸ਼ ਹਨ ਅਤੇ 91,493 ਮਹਿਲਾ ਵੋਟਰ ਹਨ। ਇੰਨ੍ਹਾਂ ਵੋਟਰਾਂ ਦੇ ਵਿੱਚ ਐੱਨਆਰਆਈ ਸਿਰਫ਼ ਦੋ ਵੋਟਰ ਹੀ ਨਕੋਦਰ ਵਿੱਚ ਹਨ।
ਇਹ ਵੀ ਪੜ੍ਹੋ: Assembly Elections 2022: ਵਿਕਾਸ ਪੱਖੋਂ ਪੱਛੜੇ ਪਿੰਡ ਪੰਜ ਢੇਰਾ ਗੋਇੰਦਵਾਲ ਦੇ ਵਾਸੀਆਂ ਤੋਂ ਸੁਣੋ ਪਿੰਡ ਦੇ ਹਾਲਾਤ