ETV Bharat / state

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਭਾਜਪਾ ਨੇ ਲਿਆ ਸੁੱਖ ਦਾ ਸਾਹ - ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ

ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਇਨ੍ਹਾਂ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਇਕਾਈ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਲਗਾਤਾਰ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਰੋਧ ਸਹਿ ਰਹੀ ਪੰਜਾਬ ਦੀ ਭਾਜਪਾ ਇਕਾਈ ਦਾ ਹਾਲ ਇਕ ਸਮੇਂ ਅਜਿਹਾ ਵੀ ਹੋ ਗਿਆ ਸੀ ਕਿ ਉਨ੍ਹਾਂ ਦੇ ਆਪਣੇ ਆਗੂ ਉਨ੍ਹਾਂ ਤੋਂ ਟੁੱਟਣੇ ਸ਼ੁਰੂ ਹੋ ਗਏ ਸੀ। ਇਸ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਆਗੂ ਆਪਣੀ ਪਾਰਟੀ ਤੱਕ ਛੱਡ ਗਏ ਸੀ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਭਾਜਪਾ ਨੇ ਲਿਆ ਸੁੱਖ ਦਾ ਸਾਹ

author img

By

Published : Nov 19, 2021, 7:16 PM IST

ਜਲੰਧਰ: ਪਿਛਲੇ ਇੱਕ ਸਾਲ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਕਿਸਾਨ ਜਿੱਥੇ ਆਪਣੇ ਘਰਾਂ ਤੋਂ ਦੂਰ ਆਪਣੇ ਹੱਕਾਂ ਲਈ ਬੈਠੇ ਹੋਏ ਸਨ, ਉਸ ਦੇ ਦੂਸਰੇ ਪਾਸੇ ਪੰਜਾਬ ਵਿੱਚ ਇਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ। ਜੇਕਰ ਇਨ੍ਹਾਂ ਪਾਰਟੀਆਂ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਕਿਸਾਨਾਂ ਦਾ ਵਿਰੋਧ ਪੰਜਾਬ 'ਚ ਭਾਜਪਾ ਇਕਾਈ ਨੂੰ ਕਰਨਾ ਪੈ ਰਿਹਾ ਸੀ ਜਿਨ੍ਹਾਂ ਦਾ ਇਸ ਦੌਰਾਨ ਘਰੋਂ ਨਿਕਲਣਾ ਤੱਕ ਮੁਸ਼ਕਿਲ ਹੋ ਗਿਆ ਸੀ।

'ਪੰਜਾਬ ਵਿੱਚ ਭਾਜਪਾ ਨੇ ਲਿਆ ਸੁੱਖ ਦਾ ਸਾਹ'

ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਇਨ੍ਹਾਂ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਇਕਾਈ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਲਗਾਤਾਰ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਰੋਧ ਸਹਿ ਰਹੀ ਪੰਜਾਬ ਦੀ ਭਾਜਪਾ ਇਕਾਈ ਦਾ ਹਾਲ ਇਕ ਸਮੇਂ ਅਜਿਹਾ ਵੀ ਹੋ ਗਿਆ ਸੀ ਕਿ ਉਨ੍ਹਾਂ ਦੇ ਆਪਣੇ ਆਗੂ ਉਨ੍ਹਾਂ ਤੋਂ ਟੁੱਟਣੇ ਸ਼ੁਰੂ ਹੋ ਗਏ ਸੀ। ਇਸ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਆਗੂ ਆਪਣੀ ਪਾਰਟੀ ਤੱਕ ਛੱਡ ਗਏ ਸੀ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਪੰਜਾਬ ਭਾਜਪਾ ਨੇ ਲਿਆ ਸੁੱਖ ਦਾ ਸਾਹ

'ਇਨ੍ਹਾਂ ਮੁੱਦਿਆਂ 'ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਨਾਲ ਗੱਲਬਾਤ'

ਇਨ੍ਹਾਂ ਸਾਰੇ ਮੁੱਦਿਆਂ ਉਤੇ ਅੱਜ ਅਸੀਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨਾਲ ਗੱਲ ਕੀਤੀ। ਮਨੋਰੰਜਨ ਕਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਆਪਣੇ ਨਾਲ ਹਮੇਸ਼ਾ ਕੋਈ ਸੁੱਖ ਸੁਨੇਹਾ ਜ਼ਰੂਰ ਲੈ ਕੇ ਆਉਂਦਾ ਹੈ । ਉਨ੍ਹਾਂ ਕਿਹਾ ਕਿ ਅੱਜ ਇਸ ਤੋਂ ਜ਼ਿਆਦਾ ਸੁੱਖ ਦਾ ਸੁਨੇਹਾ ਹੋਰ ਕੀ ਹੋ ਸਕਦਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਨਰਮ ਦਿਲ ਇਨਸਾਨ ਨੇ ਅਤੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਇਹ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਵਿੱਚ ਵੀ ਕਈ ਵਾਰ ਬੱਚੇ ਵੱਡਿਆਂ ਦੀ ਗੱਲ ਨਹੀਂ ਮੰਨਦੇ ਤਾਂ ਹਾਰ ਕੇ ਵੱਡਿਆਂ ਨੂੰ ਹੀ ਉਨ੍ਹਾਂ ਦੀ ਗੱਲ ਮੰਨਣ ਦਾ ਫ਼ੈਸਲਾ ਲੈਣਾ ਪੈਂਦਾ ਹੈ ਜੋ ਨਰਿੰਦਰ ਮੋਦੀ ਨੇ ਲਿਆ।

'ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਤੋਂ ਬਾਅਦ ਕੀ ਕਿਸਾਨਾਂ ਦੇ ਜ਼ਖ਼ਮ ਭਰ ਜਾਣਗੇ'

ਮਨੋਰੰਜਨ ਕਾਲੀਆ ਨੇ ਕਿਹਾ ਕਿ ਜੋ ਕਿਸਾਨਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਸੀ, ਉਨ੍ਹਾਂ ਦਾ ਹੱਲ ਨਿਕਲ ਚੁੱਕਿਆ ਹੈ। ਉਨ੍ਹਾਂ ਨੂੰ ਆਸ ਹੀ ਨਹੀਂ ਬਲਕਿ ਪੂਰੀ ਉਮੀਦ ਹੈ ਕਿ ਇਸ ਦੌਰਾਨ ਹੋਈਆਂ ਹੋਰ ਪਰੇਸ਼ਾਨੀਆਂ ਅਤੇ ਘਟਨਾਵਾਂ ਦਾ ਵੀ ਜਲਦ ਹੀ ਹੱਲ ਨਿਕਲ ਜਾਏਗਾ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਹੋਏ ਨੇ ਜਿਨ੍ਹਾਂ ਦੇ ਪਰਿਵਾਰਾਂ ਬਾਰੇ ਵੀ ਕੇਂਦਰ ਸਰਕਾਰ ਜ਼ਰੂਰ ਸੋਚੇਗੀ। ਉਨ੍ਹਾਂ ਕਿਹਾ ਕਿ ਆਸ ਹੈ ਜਲਦ ਤੋਂ ਜਲਦ ਇਹ ਜ਼ਖ਼ਮ ਵੀ ਭਰ ਜਾਣਗੇ ਅਤੇ ਪੰਜਾਬ ਦੀ ਰਾਜਨੀਤੀ ਅਤੇ ਪੰਜਾਬ ਦੇ ਲੋਕਾਂ ਵਿੱਚ ਇੱਕ ਵਾਰ ਫਿਰ ਸੁਖਾਵਾਂ ਮਾਹੌਲ ਪੈਦਾ ਹੋ ਜਾਏਗਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੇ ਰੱਦ ਹੋਣ 'ਤੇ ਸੰਨੀ ਦਿਓਲ ਦਾ ਟਵੀਟ, ਕਿਹਾ...

ਕੀ ਅਕਾਲੀ ਦਲ ਅਤੇ ਭਾਜਪਾ ਨੂੰ ਵਿਛੜਨ ਦਾ ਹੋਵੇਗਾ ਦੁੱਖ ?

ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਅਕਾਲੀ ਦਲ ਅਤੇ ਭਾਜਪਾ ਸ਼ੁਰੂ ਤੋਂ ਹੀ ਇਕੱਠੇ ਨਹੀਂ ਸੀ ਅਤੇ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜਦੇ ਸੀ। ਫਿਰ ਇੱਕ ਸਮਾਂ ਅਜਿਹਾ ਆਇਆ ਕਿ ਭਾਜਪਾ ਅਤੇ ਅਕਾਲੀ ਦਲ ਇਕੱਠੇ ਹੋ ਗਏ ਤੇ ਪੰਜਾਬ ਵਿੱਚ ਚੋਣਾਂ ਲੜ ਕੇ ਪੰਜਾਬ 'ਤੇ ਰਾਜ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀਆਂ ਨਾਲ ਗੱਠਜੋੜ ਜਾਂ ਗੱਠਜੋੜ ਤੋੜਨ ਦਾ ਸਿਲਸਿਲਾ ਚੱਲਦਾ ਆਇਆ ਹੈ। ਉਨ੍ਹਾਂ ਉਦਾਹਰਨ ਦਿੰਦੇ ਹੋਏ ਕਿਹਾ ਕਿ ਇੱਕ ਦੂਜੇ ਤੋਂ ਅਲੱਗ ਭਾਵੇਂ ਹੋ ਜਾਈਏ ਲੇਕਿਨ ਐਸਾ ਮਾਹੌਲ ਜਾਂ ਐਸੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹਦੇ ਨਾਲ ਦੁਬਾਰਾ ਇਕ ਦੂਜੇ ਦੇ ਨਾਲ ਨਾ ਮਿਲਿਆ ਜਾ ਸਕੇ।

'ਆਮ ਆਦਮੀ ਪਾਰਟੀ ਦੀਆਂ ਆਸਾਂ 'ਤੇ ਫਿਰਿਆ ਪਾਣੀ'

ਪੰਜਾਬ ਵਿੱਚ ਕਿਸਾਨੀ ਅੰਦੋਲਨ ਨੂੰ ਲੈ ਕੇ ਕਿਸਾਨਾਂ ਵੱਲੋਂ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਸ ਦਾ ਪੂਰਾ ਫ਼ਾਇਦਾ ਲੈਣ ਨੂੰ ਤਿਆਰ ਬੈਠੀ ਸੀ। ਪਰ ਅੱਜ ਜਦੋਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਆਮ ਆਦਮੀ ਪਾਰਟੀ ਦੀਆਂ ਉਮੀਦਾਂ 'ਤੇ ਵੀ ਪਾਣੀ ਫਿਰ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਕ ਸਿੰਗਲ ਸਟਰੋਕ ਨਾਲ ਕਈ ਪਾਰਟੀਆਂ ਦੇ ਸੁਪਨੇ ਅੱਜ ਟੁੱਟ ਗਏ ਹਨ ਅਤੇ ਇਸੇ ਤਰੀਕੇ ਨਾਲ ਆਮ ਆਦਮੀ ਪਾਰਟੀ ਦਾ ਸੁਪਨਾ ਵੀ ਚੂਰ ਚੂਰ ਹੋ ਗਿਆ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਕਿਸਾਨਾਂ ਦੇ ਪ੍ਰਤੀਕਰਮ

ETV Bharat Logo

Copyright © 2025 Ushodaya Enterprises Pvt. Ltd., All Rights Reserved.