ਜਲੰਧਰ: ਇੱਕ ਪਾਸੇ ਪੰਜਾਬ ਸਰਕਾਰ (Government of Punjab) ਵੱਡੇ-ਵੱਡੇ ਘੁਟਾਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਗੱਲ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਪੰਜਾਬ ਸਰਕਾਰ (Government of Punjab) ਦੇ ਪਨਬੱਸ, ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ (PUNBUS, ROADWAYS AND PRTC Raw employees of) ਨੂੰ ਆਪਣੀ ਤਨਖ਼ਾਹ ਵਾਸਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਵੱਲੋਂ ਮੁੜ ਤੋਂ ਬੱਸ ਸਟੈਂਡ ਵਿਖੇ ਸਰਕਾਰੀ ਬੱਸਾਂ ਨੂੰ 2 ਘੰਟਿਆਂ ਲਈ ਬੰਦ ਕੀਤਾ ਗਿਆ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਨਖਾਹ ਹਰ ਮਹੀਨੇ ਲੇਟ ਦਿੱਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ 2 ਘੰਟੇ ਵਾਸਤੇ ਸਰਕਾਰੀ ਬੱਸਾਂ ਨੂੰ ਬੰਦ (Government buses closed) ਕਰਨਾ ਪਿਆ ਅਤੇ ਜੇਕਰ ਅਜੇ ਵੀ ਉਨ੍ਹਾਂ ਦੀ ਤਨਖਾਹ ਰਿਲੀਜ਼ ਨਾ ਕੀਤੀ ਗਈ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਲਈ ਧਰਨੇ ਪ੍ਰਦਰਸ਼ਨ (Demonstrations for salaries) ਕਰਨੇ ਪੈਦੇ ਸਨ ਅਤੇ ਅੱਜ ਵੀ ਇਹ ਮੁਲਜ਼ਮ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ।
ਪਿਛਲੇ ਮਹੀਨੇ ਵੀ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਤਨਖਾਹ ਨੂੰ ਲੈ ਕੇ ਧਰਨੇ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਤਨਖਾਹ ਰਿਲੀਜ਼ ਕਰ ਦਿੱਤੀ ਗਈ ਸੀ, ਪਰ ਹੁਣ ਫਿਰ ਆਪਣੀ ਤਨਖਾਹ ਨਾ ਮਿਲਣ ਦੇ ਚਲਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਪਹਿਲੇ ਤਾਂ ਪੰਜਾਬ ਰੋਡਵੇਜ਼ ਦੇ ਦਫ਼ਤਰ ਗੇਟ (Punjab Roadways Office Gate) ਰੈਲੀ ਕਰ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ, ਪਰ ਜਦ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਤਾਂ ਅੱਜ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ ਬੱਸ ਸਟੈਂਡ ਨੂੰ 2 ਘੰਟੇ ਲਈ ਬੰਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਅੰਦਰ ਉਹ ਪੰਜਾਬ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ:ਇੱਕ ਵਾਰ ਫੇਰ ਸੁਰਖੀਆਂ ’ਚ ਲੁਧਿਆਣਾ ਦੀ ਕੇਂਦਰੀ ਜੇਲ੍ਹ, ਨਸ਼ਾ ਤਸਕਰਾਂ ਨੇ ਜੇਲ੍ਹ ’ਚ ਨੌਜਵਾਨ ਦੀ ਕੀਤੀ ਕੁੱਟਮਾਰ