ਜਲੰਧਰ: ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਜਲੰਧਰ ਪੁੱਜੇ। ਇਸ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਸੁਖਬੀਰ ਬਾਦਲ ਦੇ ਨਾਲ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ‘ਤੇ ਵੱਡਾ ਸਿਆਸੀ ਹਮਲਾ ਕੀਤਾ।
ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਹੁਣ ਆਪਣੇ ਵਾਅਦੇ ਪੂਰੇ ਕਰਨ ਦੀ ਜਗ੍ਹਾ ਆਪਣੇ ਆਪ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਵਿਚਕਾਰ ਆਪਣੀ ਲੜਾਈ ਸ਼ੁਰੂ ਹੋ ਗਈ ਹੈ ਜਿਸ ਦੇ ਵਿਚ ਲੋਕਾਂ ਦੇ ਮੁੱਦੇ ਪਿੱਛੇ ਰਹਿ ਗਏ ਨੇ।
ਪਿਛਲੇ ਦਿਨ੍ਹਾਂ ਵਿੱਚ ਸਿੱਧੂ ਵੱਲੋਂ ਅਕਾਲੀ ਦਲ ਅਤੇ ਮਜੀਠੀਆ ‘ਤੇ ਚੁੱਕੇ ਸਵਾਲਾਂ ਦਾ ਮਜੀਠੀਆ ਨੇ ਚੁਟਕੀ ਲੈਂਦਿਆਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਮਿਥੁਨ ਚੱਕਰਵਰਤੀ ਦਾ ਬਰੇਕ ਡਾਂਸ ਫੇਲ੍ਹ ਕਰ ਦਿੱਤਾ। ਮਜੀਠੀਆ ਨੇ ਨਾਲ ਹੀ ਕਿਹਾ ਕਿ ਬੱਸਾਂ ਵਿੱਚੋਂ ਧੂੰਆਂ ਨਿਕਲੇ ਭਾਵੇਂ ਨਾ ਨਿੱਕਲੇ ਪਰ ਸਿੱਧੂ ਦਾ ਧੂੰਆਂ ਜਲਦੀ ਹੀ ਨਿੱਕਲ ਜਾਵੇਗਾ।
ਜਲੰਧਰ ਛਾਉਣੀ ਦੀ ਸੀਟ ‘ਤੇ ਜਗਬੀਰ ਬਰਾੜ ਨੂੰ ਉਮੀਦਵਾਰ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਨਾਰਾਜ਼ ਹੋਏ ਪਾਰਟੀ ਨੇਤਾ ਸਰਬਜੀਤ ਸਿੰਘ ਮੱਕੜ ਬਾਰੇ ਉਨ੍ਹਾਂ ਨੇ ਕਿਹਾ ਕਿ ਸਰਬਜੀਤ ਸਿੰਘ ਮੱਕੜ ਉਨ੍ਹਾਂ ਦੇ ਪਾਰਟੀ ਦੇ ਆਗੂ ਨੇ ਅਤੇ ਉਹ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਨਾਰਾਜ਼ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ:ਸੀ.ਐੱਮ. ਕੈਪਟਨ ਅਤੇ ਬਿਕਰਮ ਮਜੀਠੀਆ ‘ਤੇ ਭੜਕੇ ਨਵਜੋਤ ਸਿੱਧੂ