ਜਲੰਧਰ: ਰਾਹੁਲ ਗਾਂਧੀ ਵੱਲੋਂ ਅਮੇਠੀ ਦੇ ਲੋਕਾਂ ਲਈ ਦਿੱਤੇ ਗਏ ਬਿਆਨ ਨੂੰ ਲੈ ਕੇ ਅਲੱਗ ਅਲੱਗ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਇਸ ਨੂੰ ਲੈ ਕੇ ਜਲੰਧਰ ਦੇ ਸਾਬਕਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵ ਦਿਆਲ ਮਾਲੀ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਵਿਚਾਰ ਹਨ ਡਾ. ਸ਼ਿਵਦਿਆਲ ਮਾਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ।
ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਅਜਿਹਾ ਬਿਆਨ ਪਹਿਲੀ ਵਾਰ ਨਹੀਂ ਹੈ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਹੈ ਜੋ ਕਿ ਅਜਿਹੇ ਬਿਆਨਬਾਜ਼ੀ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਖਣਾ ਚਾਹੀਦਾ ਹੈ ਕਿ ਉਹ ਇਕ ਪੀਐੱਮ ਕੈਂਡੀਡੇਟ ਵਿਅਕਤੀ ਹਨ ਅਤੇ ਅਜਿਹੇ ਬਿਆਨਾਂ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਇਸ ਦੀ ਉਹ ਨਿਖੇਧੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਜੋ ਅਮੇਠੀ ਦੇ ਲੋਕਾਂ ਨੇ ਉਸ ਦੇ ਸਾਰੇ ਪਰਿਵਾਰ ਦੇ ਲੋਕਾਂ ਨੂੰ ਜੇਤੂ ਬਣਾਇਆ ਸੀ ਪਰ ਇਹ ਰਾਹੁਲ ਦੀ ਨਾਕਾਮਯਾਬੀ ਸੀ ਕਿ ਅਮੇਠੀ ਦੇ ਲੋਕਾਂ ਨੇ ਉਸ ਨੂੰ ਵੋਟਾਂ ਨਹੀਂ ਪਾਈਆਂ ਅਤੇ ਉਹ ਉਥੋਂ ਹਾਰ ਗਿਆ ਤੇ ਵਾਇਨਾਡ ਤੋਂ ਜਿੱਤਿਆ ਡਾ. ਸ਼ਿਵਦਿਆਲ ਮਾਲੀ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਉਸ ਬਿਆਨ ਦਿਉ ਭਰੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ।