ETV Bharat / state

ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ

author img

By

Published : Jan 14, 2023, 7:02 PM IST

ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਕਾਂਗਰਸ ਦੇ ਭਾਰਤ ਜੋੜੋ ਯਾਤਰਾ ਦੌਰਾਨ ਹੋਏ ਅਕਾਲ ਚਲਾਣੇ ਤੋਂ ਬਾਅਦ ਸਿਆਸੀ ਧਿਰਾਂ ਵਿੱਚ ਸੋਗ ਦੀ ਲਹਿਰ ਹੈ। ਚੌਧਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੌਧਰੀ ਦੀ ਮੌਤ ਨਾਲ ਪਾਰਟੀ ਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

rahul-gandhi-reached-at-santokh-choudhary-home
ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ
ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ

ਜਲੰਧਰ: ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਚੌਧਰੀ ਦਾ ਅੱਜ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਕਾਂਗਰਸੀ ਖੇਮੇ ਵਿੱਚ ਸੋਗ ਦੀ ਲਹਿਰ ਹੈ। ਲਗਾਤਾਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਸਿਆਸੀ ਆਗੂਆਂ ਵਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਰਾਹੁਲ ਗਾਂਧੀ ਵੀ ਉਨ੍ਹਾਂ ਦੇ ਘਰ ਪਹੁੰਚੇ ਹਨ।

ਪਰਿਵਾਰ ਨਾਲ ਕੀਤਾ ਦੁੱਖ ਸਾਂਝਾ: ਰਾਹੁਲ ਗਾਂਧੀ ਜਲੰਧਰ ਦੇ ਫੁੱਟਬਾਲ ਚੌਂਕ ਸਥਿਤ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੇ ਘਰ ਉਨ੍ਹਾਂ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੰਚੇ ਤੇ ਉਹਨਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਅਫਸੋਸ ਜ਼ਾਹਿਰ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਕਾਂਗਰਸ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਥੇ ਹੀ ਇਸ ਮੌਕੇ ਉੱਤੇ ਕਈ ਰਾਜਨੀਤਕ ਆਗੂ ਵੀ ਪੁੱਜੇ ਹੋਏ ਸਨ। ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਵੱਲੋਂ ਕਿਹਾ ਗਿਆ ਕਿ ਇਹ ਬਹੁਤ ਹੀ ਦੁਖਦ ਘਟਨਾ ਹੈ। ਅੱਜ ਸਵੇਰੇ ਉਹ ਉਨ੍ਹਾਂ ਦੇ ਨਾਲ ਇਕੱਠੇ ਹੋ ਕੇ ਯਾਤਰਾ ਸ਼ੁਰੂ ਕੀਤੀ ਸੀ ਇਸ ਦੌਰਾਨ ਉਨ੍ਹਾਂ ਨੂੰ ਹਾਟ ਅਟੈਕ ਆਉਣ ਨਾਲ ਉਨ੍ਹਾਂ ਦੀ ਮੌਤ ਹੋਈ ਹੈ। ਇਸ ਸਮੇਂ ਉਨ੍ਹਾਂ ਦਾ ਨਾਲ ਨਾ ਹੋਣ ਨਾਲ ਸਮੁੱਚੀ ਕਾਂਗਰਸ ਪਾਰਟੀ ਨੂੰ ਕਾਫੀ ਅਫਸੋਸ ਹੈ।

ਇਹ ਵੀ ਪੜ੍ਹੋ: ਮੋਗਾ ਵਿੱਚ ਪੁਲਿਸ ਮੁਲਾਜ਼ਮ ਨੂੰ ਦਰੜਨ ਦੀ ਕੋਸ਼ਿਸ਼, ਮੁਲਜ਼ਮ ਮੌਕੇ ਤੋਂ ਫਰਾਰ

ਇਸ ਮੌਕੇ ਉੱਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੱਲੋਂ ਕਿਹਾ ਗਿਆ ਕਿ ਇਸ ਦੁੱਖ ਦੀ ਘੜੀ ਵਿਚ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਪਾਰਟੀ ਦੇ ਸੀਨੀਅਰ ਆਗੂ ਸਨ ਤੇ ਉਨ੍ਹਾਂ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਅੰਦਰੂਨੀ ਤੌਰ ਉੱਤੇ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਚੌਧਰੀ ਦੇ ਪਰਿਵਾਰ ਨੂੰ ਬਲ ਬਖਸ਼ੇ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਕਿ ਚੌਧਰੀ ਸੰਤੋਖ ਸਿੰਘ ਦੀ ਮੌਤ ਹੋਣ ਕਰਕੇ ਭਾਰਤ ਜੋੜੋ ਯਾਤਰਾ ਨੂੰ ਰੋਕਿਆ ਗਿਆ ਹੈ ਜੋਕਿ ਕੱਲ੍ਹ ਚੌਧਰੀ ਸੰਤੋਖ ਸਿੰਘ ਦੇ ਜੱਦੀ ਪਿੰਡ ਧਾਲੀਵਾਲ ਉਨ੍ਹਾਂ ਦੇ ਸੰਸਕਾਰ ਤੋਂ ਬਾਅਦ ਹੀ ਆਰੰਭ ਕੀਤੀ ਜਾਵੇਗੀ।

For All Latest Updates

TAGGED:

#mp_
ETV Bharat Logo

Copyright © 2024 Ushodaya Enterprises Pvt. Ltd., All Rights Reserved.